16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 20-11-2025
ਕਪੂਰਥਲਾ, 19 ਨਵੰਬਰ (ਸਡਾਨਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬਾਵਿਆਂ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਆਰੰਭ ਹੋਇਆ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਜਿੱਥੇ ਸ਼ਬਦੀ ਜਥੇ ਗੁਰਬਾਣੀ ਕੀਰਤਨ ਗਾਇਣ ਕਰ ਰਹੇ ਸਨ, ਉੱਥੇ ਗਤਕਾ ਅਖਾੜਾ ਦੇ ਨੌਜਵਾਨਾਂ ਨੇ ਸੰਗਤਾਂ ਨੂੰ ਗਤਕੇ ਦੇ ਜੌਹਰ ਵੀ ਦਿਖਾਏ | ਇਸ ਮੌਕੇ ਪ੍ਰਬੰਧਕਾਂ ਵਲੋਂ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਰਸਤੇ ਵਿਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਲੰਗਰ ਲਗਾ ਕੇ ਨਗਰ ਕੀਰਤਨ ਨੂੰ ਜੀ ਆਇਆ ਕਿਹਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਮਨਜੀਤ ਕੌਰ, ਬੀਬੀ ਗੁਰਪ੍ਰੀਤ ਕੌਰ ਬਾਵਾ, ਸਿਮਰਨਪ੍ਰੀਤ ਕੌਰ, ਗੁਰਦੁਆਰਾ ਸਾਹਿਬ ਬਾਵਿਆਂ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਨਜੀਤ ਬਹਾਦਰ ਸਿੰਘ ਬਾਵਾ, ਮਨਮੋਹਨ ਸਿੰਘ, ਬਾਬਾ ਹਰਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਕੌਰ ਪੱਡਾ, ਜਸਵਿੰਦਰ ਕੌਰ, ਰਣਬੀਰ ਕੌਰ, ਮੁਖ਼ਤਿਆਰ ਕੌਰ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਗੁਰਭੇਜ ਸਿੰਘ ਔਲਖ, ਅਮਰੀਕ ਸਿੰਘ ਢਿੱਲੋਂ, ਸੁਖਦੇਵ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਜਸਵਿੰਦਰ ਕੌਰ, ਅੰਮਿ੍ਤ ਕੌਰ, ਨਰਿੰਦਰ ਕੌਰ, ਗੁਰਵਿੰਦਰ ਕੌਰ, ਵੀਰ ਕੰਵਲਜੀਤ ਸਿੰਘ, ਮੁਖ਼ਤਿਆਰ ਕੌਰ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੀਰਤਨ ਦੇ ਸਵਾਗਤ ਲਈ ਡੀ.ਸੀ. ਨੇ ਅਧਿਕਾਰੀਆਂ ਦੀਆਂ ਲਾਈਆਂ ਡਿਊਟੀਆਂ ਅਗਲੀ ਖ਼ਬਰ ਸੈਨਿਕ ਸਕੂਲ ਵਿਚ ਓਬਸਟੈਕਲ ਦੌੜ ਦੇ ਮੁਕਾਬਲੇ ਕਰਵਾਏ-ਪਟੇਲ ਹਾਊਸ ਦੇ ਵਿਦਿਆਰਥੀ ਰਹੇ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।