16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਰਕਾਰੀ ਕਾਲਜ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਲੈਕਚਰ ਤੇ ਭਾਸ਼ਨ ਮੁਕਾਬਲੇ

ਅਜੀਤ ਡੈਸਕ 20-11-2025
ਕਪੂਰਥਲਾ, 19 ਨਵੰਬਰ (ਸਡਾਨਾ)-ਉਚੇਰੀ ਸਿੱਖਿਆ ਵਿਭਾਗ ਅਤੇ ਡੀਨ ਕਾਲਜ ਵਿਕਾਸ ਕੌਂਸਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਨਿਰਦੇਸ਼ਾਂ ਤਹਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਪਿ੍ੰਸੀਪਲ ਸਕਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਡਾ. ਜਸਮੀਤ ਸੇਠੀ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਾਲਜ ਦੀ ਸ਼ਤਾਬਦੀ ਕਮੇਟੀ ਨੇ ਕਨਵੀਨਰ ਡਾ. ਅੰਮਿ੍ਤ ਕੌਰ ਤੇ ਕਮੇਟੀ ਮੈਂਬਰਾਂ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫ਼ਲਸਫ਼ੇ ਤੇ ਉਨ੍ਹਾਂ ਦੀ ਸ਼ਹੀਦੀ ਨੂੰ ਲੈ ਕੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਰਚਿਤ ਬਾਣੀ ਦਾ ਗਾਇਨ ਕਰਨ ਦੇ ਨਾਲ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਲਿਖਤੀ ਪ੍ਰੀਖਿਆ ਵੀ ਕਰਵਾਈ ਗਈ | ਜਿਸ ਵਿਚ ਲੇਖ ਮੁਕਾਬਲਾ, ਭਾਸ਼ਣ ਪ੍ਰਤੀਯੋਗਤਾ ਤੇ ਲੈਕਚਰ ਵੀ ਸ਼ਾਮਿਲ ਕੀਤੇ ਗਏ | ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਸਮਾਗਮਾਂ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਜੀਵਨ, ਕਦਰਾਂ ਕੀਮਤਾਂ ਅਤੇ ਸਿਧਾਂਤਾਂ ਨੂੰ ਡੂੰਘਾਈ ਨਾਲ ਵਾਚਿਆ |
ਪਿਛਲੀ ਖ਼ਬਰ ਜੀ.ਐਨ.ਏ. ਯੂਨੀਵਰਸਿਟੀ ਵਿਖੇ ਪ੍ਰਤੀਵਾਦ 2025 ਕਰਵਾਇਆ ਅਗਲੀ ਖ਼ਬਰ ਨਗਰ ਕੀਰਤਨ ਦੇ ਸਵਾਗਤ ਲਈ ਡੀ.ਸੀ. ਨੇ ਅਧਿਕਾਰੀਆਂ ਦੀਆਂ ਲਾਈਆਂ ਡਿਊਟੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।