16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਜੀ.ਐਨ.ਏ. ਯੂਨੀਵਰਸਿਟੀ ਵਿਖੇ ਪ੍ਰਤੀਵਾਦ 2025 ਕਰਵਾਇਆ

ਅਜੀਤ ਡੈਸਕ 20-11-2025
ਫਗਵਾੜਾ, 19 ਨਵੰਬਰ (ਹਰਜੋਤ ਸਿੰਘ ਚਾਨਾ)-ਜੀ.ਐਨ.ਏ ਯੂਨੀਵਰਸਿਟੀ ਵਿਖੇ ਪ੍ਰਤੀਵਾਦ 2025 ਦਾ ਆਯੋਜਨ ਕੀਤਾ ਗਿਆ ਜਿਸ 'ਚ ਵੱਖ ਵੱਖ ਸਕੂਲਾਂ ਤੋਂ 2500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ 'ਚ ਰਚਨਾਤਮਕਤਾ, ਨਵਚੇਤਨਾ ਤੇ ਸਿਹਤਮੰਦ ਮੁਕਾਬਲੇਬਾਜ਼ੀ ਦੀ ਭਾਵਨਾ ਨੂੰ ਉਭਾਰਨਾ ਸੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਏਅਰ ਕਮਾਂਡਰ ਬਿ੍ਜੇਸ਼ ਪਾਸ ਤੇ ਉਨ੍ਹਾਂ ਦੀ ਪਤਨੀ ਸ਼ਾਮਿਲ ਹੋਈ | ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਯੂਨੀਵਰਸਿਟੀ ਦੇ ਚਾਂਸਲਰ ਗੁਰਦੀਪ ਸਿੰਘ ਸੀਹਰਾ ਤੇ ਪੋ੍ਰ. ਚਾਂਸਲਰ ਸ਼੍ਰੀਮਤੀ ਜਸਲੀਨ ਸਿਹਰਾ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਯੂਨੀਵਰਸਿਟੀ ਹਮੇਸ਼ਾ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਤੇ ਆਤਮ ਵਿਸ਼ਵਾਸ, ਯੋਗਤਾ ਨੂੰ ਵਿਕਾਸ ਕਰਨ ਦੇ ਮੌਕੇ ਪ੍ਰਦਾਨ ਕਰਦੀ ਹੈ | ਇਸ ਮੌਕੇ ਹਰ ਮੁਕਾਬਲੇ ਦੇ ਜੇਤੂ ਨੂੰ 3100, 2100 ਤੇ 1100 ਰੁਪਏ ਦੀ ਨਕਦੀ ਤੇ ਇਨਾਮਾਂ ਨਾਲ ਟਰਾਫ਼ੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਅਧਿਕਾਰੀਆਂ ਦੀ ਮੀਟਿੰਗ 'ਚ ਯਾਤਰਾ ਸੰਬੰਧੀ ਕੀਤੇ ਗਏ ਪ੍ਰਬੰਧਾਂ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਲੈਕਚਰ ਤੇ ਭਾਸ਼ਨ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।