16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਂ ਪੁੱਤ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ

ਅਜੀਤ ਡੈਸਕ 20-11-2025
ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਬੂਟਾਂ ਪਿੰਡ ਅੱਡੇ ਵਿਚ ਮਾਂ ਪੁੱਤ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਰਾਜਵਿੰਦਰ ਕੌਰ ਪਤਨੀ ਸੁਬੇਗ ਸਿੰਘ ਵਾਸੀ ਹਮੀਰਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਗੁਰਚਰਨ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਬੂਟਾਂ ਪਿੰਡ ਆਈ ਸੀ, ਜਦੋਂ ਉਹ ਆਪਣੇ ਘਰ ਜਾਣ ਲੱਗੇ ਤਾਂ ਬੂਟਾਂ ਅੱਡੇ ਵਿਚ ਕੁੱਝ ਨੌਜਵਾਨਾਂ ਨੇ ਉਨ੍ਹਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਇਲਾਜ ਲਈ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਕਿ੍ਸ਼ਨ ਲਾਲ ਸੁਖੀਜਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸ਼ਹੀਦੀ ਸ਼ਤਾਬਦੀ ਯਾਤਰਾ' ਭਲਕੇ ਕਪੂਰਥਲਾ 'ਚ ਦਾਖਲ ਹੋਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।