ਕਪੂਰਥਲਾ, 19 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਆਗਾਮੀ ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਦਲਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਦੀ ਪ੍ਰਧਾਨਗੀ ਹੇਠ ਸੁਲਤਾਨਪੁਰ ਲੋਧੀ ਵਿਚ ਹੋਈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਇਕਜੁੱਟ ਹੋ ਕੇ ਲੜਨ ਸਬੰਧੀ ਵਿਚਾਰ ਵਟਾਂਦਰਾ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵਿਰੋਧੀ ਧਿਰਾਂ ਨੂੰ ਪਛਾੜ ਕੇ ਜਿੱਤ ਹਾਸਲ ਕਰੇਗਾ | ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਇਨ੍ਹਾਂ ਚੋਣਾਂ ਦੇ ਐਲਾਨ ਹੁੰਦਿਆਂ ਸਾਰ ਹੀ ਜ਼ਿਲ੍ਹੇ ਵਿਚਲੀਆਂ ਵੱਖ-ਵੱਖ ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੱਤਾਧਾਰੀ ਪਾਰਟੀ ਨੇ ਇਨ੍ਹਾਂ ਚੋਣਾਂ ਵਿਚ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਕਾਲੀ ਦਲ ਉਸ ਦਾ ਡਟ ਕੇ ਜਵਾਬ ਦੇਵੇਗਾ | ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਇਕਜੁੱਟ ਹੋ ਕੇ ਲੜਨ | ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਇੰਜ. ਸਵਰਨ ਸਿੰਘ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਸਾਬਕਾ ਚੇਅਰਮੈਨ ਅਵਤਾਰ ਸਿੰਘ ਮੀਰੇ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ ਬੂਲੇ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਬੂਲੇ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਆਗੂ ਚਰਨਜੀਤ ਸਿੰਘ ਸਿੱਧੂ, ਉਪ ਚੇਅਰਮੈਨ ਜੀਤ ਸਿੰਘ, ਭਜਨ ਸਿੰਘ ਫੌਜੀ ਕਲੋਨੀ, ਹਰਜਿੰਦਰ ਸਿੰਘ ਡਡਵਿੰਡੀ, ਸੋਹਣ ਸਿੰਘ ਡਡਵਿੰਡੀ, ਸਤਨਾਮ ਸਿੰਘ ਰਾਮੇ, ਸੁਖਦੇਵ ਸਿੰਘ ਲਾਡੀ ਸਾਬਕਾ ਮੈਂਬਰ ਬਲਾਕ ਸੰਮਤੀ, ਕੁਲਵਿੰਦਰ ਸਿੰਘ ਮਹੀਜੀਤਪੁਰ, ਚਰਨਜੀਤ ਸਿੰਘ ਸਹੋਤਾ ਤਲਵੰਡੀ ਚੌਧਰੀਆਂ, ਸੁਰਿੰਦਰ ਸਿੰਘ ਦੇਸਲ, ਸੰਤਾ ਸਿੰਘ, ਮੁਖ਼ਤਿਆਰ ਸਿੰਘ, ਸਿਮਰਪ੍ਰੀਤ ਸਿੰਘ ਸੈਦਪੁਰ, ਕਮਲਜੀਤ ਸਿੰਘ, ਜਗਮੋਹਨ ਕੁਮਾਰ, ਗੁਰਚਰਨ ਸਿੰਘ ਟਿੱਬੀ ਆਦਿ ਹਾਜ਼ਰ ਸਨ |