ਕਪੂਰਥਲਾ, 19 ਨਵੰਬਰ (ਸਡਾਨਾ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ 22 ਨਵੰਬਰ ਦਿਨ ਸ਼ਨੀਵਾਰ ਨੂੰ ਸ਼ਾਮ ਸਾਢੇ 6 ਵਜੇ ਤੋਂ ਰਾਤ ਸਾਢੇ 10 ਵਜੇ ਤੱਕ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ | ਸ੍ਰੀ ਗੁਰੂ ਤੇਗ ਬਹਾਦਰ ਨੌਜਵਾਨ ਸਭਾ ਵਲੋਂ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਬਾਬਾ ਤਰਲੋਕ ਸਿੰਘ ਹੋਤੀ ਮਰਦਾਨ ਵਾਲੇ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ, ਭਾਈ ਸਤਨਾਮ ਸਿੰਘ ਲਾਲੂ ਘੁੰਮਣ ਦਾ ਢਾਡੀ ਜਥਾ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੀਤ ਸਿੰਘ ਦਾ ਜਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ |