05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਬੱਸ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਚਾਲਕ ਜ਼ਖ਼ਮੀ

ਅਜੀਤ ਡੈਸਕ 21-11-2025
ਫਗਵਾੜਾ, 20 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ਹਿਰ ਦੇ ਸ਼ੂਗਰ ਮਿੱਲ ਚੌਕ 'ਤੇ ਇੱਕ ਭਿਆਨਕ ਸੜਕੀ ਹਾਦਸਾ ਵਾਪਰਿਆ, ਜਿਸ 'ਚ ਐਕਟਿਵਾ ਸਵਾਰ ਨੌਜਵਾਨ ਬੱਸ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋ ਗਿਆ | ਜਾਣਕਾਰੀ ਮੁਤਾਬਕ ਨੌਜਵਾਨ ਐਕਟਿਵਾ 'ਤੇ ਸਵਾਰ ਹੋ ਕੇ ਫੁੱਟਪਾਥ ਵਲੋਂ ਸੜਕ ਪਾਰ ਕਰ ਰਿਹਾ ਸੀ ਕਿ ਇਸ ਦੌਰਾਨ ਪਿਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਬੱਸ ਨੂੰ ਦੇਖ ਕੇ ਘਬਰਾ ਗਿਆ ਅਤੇ ਉਸ ਦੀ ਲਪੇਟ ਵਿੱਚ ਆ ਗਿਆ | ਹਾਦਸੇ ਦੌਰਾਨ ਮੌਕੇ ਮੌਜੂਦ ਬੱਸ ਯਾਤਰੀਆਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਨੌਜਵਾਨ ਫੁੱਟਪਾਥ ਵਾਲੀ ਸਾਈਡ ਤੋਂ ਰੋਡ ਕਰਾਸ ਕਰ ਰਿਹਾ ਸੀ ਤੇ ਉਸ ਦੇ ਘਬਰਾਹਟ ਕਾਰਨ ਇਹ ਹਾਦਸਾ ਵਾਪਰਿਆ | ਉਧਰ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਐਕਸੀਡੈਂਟ ਦੀ ਸੂਚਨਾ ਮਿਲੀ ਸੀ ਉਹ ਤੁਰੰਤ ਮੌਕੇ 'ਤੇ ਪਹੁੰਚੇ, ਜਿੱਥੇ ਇੱਕ ਐਕਟੀਵਾ ਬੱਸ ਹੇਠਾਂ ਆਈ ਹੋਈ ਸੀ | ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ ਗਿਆ ਅਤੇ ਬੱਸ ਤੇ ਐਕਟਿਵਾ ਨੂੰ ਸਾਈਡ 'ਤੇ ਕਰਵਾਉਂਦੇ ਹੋਏ ਟ੍ਰੈਫ਼ਿਕ ਮੁੜ ਸੁਚਾਰੂ ਕੀਤਾ ਗਿਆ | ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ 22 ਸਾਲਾਂ ਨੌਜਵਾਨ, ਜਿਸ ਦੀ ਪਹਿਚਾਣ ਅਭਿਨਮ ਕੁਮਾਰ ਵਜੋਂ ਹੋਈ ਹੈ, ਨੂੰ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ | ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜਲੰਧਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਤੇਜ਼ ਰਫ਼ਤਾਰੀ ਟਰੱਕ ਨੇ ਆਲੂਆਂ ਦੀ ਟਰਾਲੀ ਨੂੰ ਮਾਰੀ ਫ਼ੇਟ, ਨੌਜਵਾਨ ਦੀ ਮੌਤ ਅਗਲੀ ਖ਼ਬਰ ਗੋਲਫਰ ਦੀਕਸ਼ਾ ਡਾਗਰ ਨੇ ਡੈਫਲਿੰਪਿਕਸ ਵਿਚ ਸੋਨ ਤਗਮਾ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।