05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਤੇਜ਼ ਰਫ਼ਤਾਰੀ ਟਰੱਕ ਨੇ ਆਲੂਆਂ ਦੀ ਟਰਾਲੀ ਨੂੰ ਮਾਰੀ ਫ਼ੇਟ, ਨੌਜਵਾਨ ਦੀ ਮੌਤ

ਅਜੀਤ ਡੈਸਕ 21-11-2025
ਫਗਵਾੜਾ, 20 ਨਵੰਬਰ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਇੱਥੋਂ ਦੇ ਜੀ.ਟੀ.ਰੋਡ 'ਤੇ ਆਲੂਆਂ ਦੀ ਭਰੀ ਟਰਾਲੀ ਨੂੰ ਇੱਕ ਟਰੱਕ ਵਲੋਂ ਫ਼ੇਟ ਮਾਰਨ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਟਰਾਲੀ ਚਾਲਕ ਦੀ ਪਛਾਣ ਗੁਰਮੇਲ ਸਿੰਘ ਵਾਸੀ ਪੰਜੋੜਾ ਮੇਹਟੀਆਣਾ ਹੁਸ਼ਿਆਰਪੁਰ ਵਜੋਂ ਹੋਈ ਹੈ | ਇਹ ਵਿਅਕਤੀ ਆਲੂ ਲੈ ਕੇ ਲੁਧਿਆਣਾ ਮੰਡੀ ਨੂੰ ਜਾ ਰਹੇ ਸੀ ਤਾਂ ਮਗਰੋਂ ਤੇਜ਼ ਰਫਤਾਰੀ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਟਰੈਕਟਰ ਤੇ ਟਰਾਲੀ ਇੱਕ ਦੂਸਰੇ ਤੋਂ ਅਲੱਗ ਹੋ ਗਏ ਤੇ ਟਰਾਲੀ ਫੁੱਟਪਾਥ 'ਤੇ ਚੜ• ਗਈ | ਮੌਕੇ 'ਤੇ ਮੌਜੂਦ ਇੱਕ ਟਰਾਲੀ ਦੇ ਡਰਾਈਵਰ ਨੇ ਦੱਸਿਆ ਕਿ ਉਹ ਤਿੰਨ ਟਰਾਲੀਆਂ ਲੈ ਕੇ ਜਾ ਰਹੇ ਸਨ ਤਾਂ ਅਚਾਨਕ ਟਰੱਕ ਵਲੋਂ ਲਾਪਰਵਾਹੀ ਨਾਲ ਲਿਆ ਤੇ ਮਾਰਨ ਕਾਰਨ ਇਹ ਹਾਦਸਾ ਵਾਪਰਿਆ | ਉਨ੍ਹਾਂ ਦੋਸ਼ ਲਗਾਇਆ ਕਿ ਉਹ ਕਰੀਬ ਅੱਧਾ ਘੰਟਾ ਐਂਬੂਲੈਂਸ ਤੇ ਪੁਲਿਸ ਨੂੰ ਫੋਨ ਕਰਦੇ ਰਹੇ ਪਰ ਕੋਈ ਵੀ ਮੌਕੇ 'ਤੇ ਨਹੀਂ ਪੁੱਜਿਆ |
ਪਿਛਲੀ ਖ਼ਬਰ ਨੰਬਰਦਾਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ-ਜਰਨੈਲ ਸਿੰਘ ਬਾਜਵਾ ਅਗਲੀ ਖ਼ਬਰ ਬੱਸ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਚਾਲਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।