ਭੁਲੱਥ, 20 ਨਵੰਬਰ (ਮੇਹਰ ਚੰਦ ਸਿੱਧੂ)-ਥਾਣਾ ਮੁਖੀ ਭੁਲੱਥ ਐਸ.ਐਚ.ਓ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏ.ਐਸ.ਆਈ. ਸ਼ਾਮ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਇੱਕ ਵਿਅਕਤੀ ਕਾਬੂ ਕੀਤਾ, ਜਿਸ ਨੇ ਆਪਣਾ ਨਾਂਅ ਅੰਮਿ੍ਤਪਾਲ ਪੁੱਤਰ ਵੀਰ ਚੰਦ ਵਾਸੀ ਬੋਪਾ ਰਾਏ ਜ਼ਿਲ੍ਹਾ ਕਪੂਰਥਲਾ ਦੱਸਿਆ | ਤਲਾਸ਼ੀ ਲੈਣ ਤੇ ਉਸ ਪਾਸੋਂ 40 ਨਸ਼ੀਲੇ ਕੈਪਸੂਲ ਬਰਾਮਦ ਹੋਏ | ਉਕਤ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |