05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਅੱਜ ਕਪੂਰਥਲਾ ਤੇ ਭਲਕੇ ਫਗਵਾੜਾ 'ਚ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਅਜੀਤ ਡੈਸਕ 21-11-2025
ਕਪੂਰਥਲਾ, (ਵਿ.ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 21 ਨਵੰਬਰ ਨੂੰ ਕਪੂਰਥਲਾ ਸਬ ਡਵੀਜ਼ਨ ਵਿਚ ਆਉਣ ਵਾਲੀ ਸ਼ਹੀਦੀ ਸ਼ਤਾਬਦੀ ਯਾਤਰਾ ਦੇ ਰੂਟ ਨੂੰ ਮੁੱਖ ਰੱਖਦਿਆਂ ਕਪੂਰਥਲਾ ਸਬ ਡਵੀਜ਼ਨ ਤੇ 22 ਨਵੰਬਰ ਨੂੰ ਫਗਵਾੜਾ ਸਬ ਡਵੀਜ਼ਨ ਵਿਚ ਮੀਟ, ਮੱਛੀ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ | ਇਸ ਸੰਬੰਧੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਇਹ ਹੁਕਮ ਧਾਰਾ 163 ਤੇ ਪੰਜਾਬ ਲਿਕਰ ਲਾਇਸੈਂਸ ਰੂਲ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ |
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨਰ ਵਲੋਂ ਐੱਸ.ਐੱਸ.ਪੀ. ਤੇ ਨਿਗਮ ਕਮਿਸ਼ਨਰ ਨੂੰ ਨੋਟਿਸ ਜਾਰੀ ਅਗਲੀ ਖ਼ਬਰ ਯਾਤਰਾ ਨੂੰ ਮੁੱਖ ਰੱਖਦਿਆਂ ਟ੍ਰੈਫਿਕ ਦਾ ਰੂਟ ਤਬਦੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।