05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮਨੁੱਖੀ ਅਧਿਕਾਰ ਕਮਿਸ਼ਨਰ ਵਲੋਂ ਐੱਸ.ਐੱਸ.ਪੀ. ਤੇ ਨਿਗਮ ਕਮਿਸ਼ਨਰ ਨੂੰ ਨੋਟਿਸ ਜਾਰੀ

ਅਜੀਤ ਡੈਸਕ 21-11-2025
ਮਾਮਲਾ ਲਾਵਾਰਿਸ ਲਾਸ਼ ਨੂੰ ਕੂੜੇ ਵਾਲੀ ਗੱਡੀ 'ਚ ਸਸਕਾਰ ਲਈ ਲਿਜਾਉਣ ਦਾ
ਫਗਵਾੜਾ, 20 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸਿਵਲ ਹਸਪਤਾਲ ਤੋਂ ਇੱਕ ਲਾਵਾਰਿਸ ਲਾਸ਼ ਨੂੰ ਕੂੜੇ ਵਾਲੀ ਗੱਡੀ 'ਚ ਸਸਕਾਰ ਲਈ ਲੈ ਕੇ ਜਾਣ ਦੇ ਮਾਮਲੇ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲੈਂਦਿਆਂ ਐਸ.ਐਸ.ਪੀ. ਕਪੂਰਥਲਾ ਤੇ ਨਿਗਮ ਕਮਿਸ਼ਨਰ ਫਗਵਾੜਾ ਪਾਸੋਂ ਇਸ ਦੀ ਰਿਪੋਰਟ ਮੰਗੀ ਹੈ | ਕਮਿਸ਼ਨਰ ਦੇ ਚੇਅਰਪਰਸਨ ਜਸਟਿਸ ਸੰਤ ਪ੍ਰਕਾਸ਼ ਤੇ ਮੈਂਬਰ ਗੁਰਬੀਰ ਸਿੰਘ ਦੇ ਬੈਂਚ ਨੇ ਜਾਰੀ ਹੁਕਮਾ 'ਚ ਲਿਖਿਆ ਕਿ ਅਖ਼ਬਾਰਾਂ 'ਚ ਲੱਗੀਆਂ ਖ਼ਬਰਾਂ ਤੋਂ ਉਨ੍ਹਾਂ ਦੇ ਧਿਆਨ 'ਚ ਆਇਆ ਕਿ ਲਾਵਾਰਿਸ ਲਾਸ਼ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਤੋਂ ਕੂੜਾ ਇਕੱਠਾ ਕਰਨ ਲਈ ਵਰਤੀ ਜਾਣ ਵਾਲੀ ਨਗਰ ਨਿਗਮ ਦੀ ਗੱਡੀ ਰਾਹੀਂ ਸ਼ਮਸ਼ਾਨਘਾਟ ਲਿਆਂਦਾ ਗਿਆ | ਜਿਸ ਦੀ ਵੀਡੀਓ ਵੀ ਵਾਇਰਲ ਹੋਈ ਤੇ ਡਰਾਈਵਰ ਨੇ ਦੱਸਿਆ ਕਿ ਇਹ ਰੋਜ਼ਾਨਾ ਦੀ ਪ੍ਰਕਿਰਿਆ ਹੈ | ਉਨ੍ਹਾਂ ਨਿਗਮ ਕਮਿਸ਼ਨਰ ਤੇ ਐਸ.ਐਸ.ਪੀ.ਕਪੂਰਥਲਾ ਤੋਂ ਰਿਪੋਰਟ ਤਲਬ ਕਰਦਿਆਂ 27 ਜਨਵਰੀ 2026 ਨੂੰ ਅਗਲੀ ਸੁਣਵਾਈ ਤੋਂ ਇੱਕ ਹਫ਼ਤਾ ਪਹਿਲਾ ਇਸ ਦੀ ਰਿਪੋਰਟ ਦੇਣ ਲਈ ਕਿਹਾ ਹੈ | ਵਰਨਣਯੋਗ ਹੈ ਕਿ ਇਥੋਂ ਦੇ ਸਿਵਲ ਹਸਪਤਾਲ ਤੋਂ ਲਾਵਾਰਿਸ ਲਾਸ਼ ਨੂੰ ਇੱਕ ਕੂੜੇ ਵਾਲੇ ਨਗਰ ਨਿਗਮ ਦੀ ਗੱਡੀ 'ਚ ਪਾ ਕੇ ਸੰਸਕਾਰ ਲਈ ਲਿਜਾਇਆ ਗਿਆ ਜਿਸ ਨਾਲ ਮਨੁੱਖੀ ਮਰਿਆਦਾ ਨੂੰ ਬਹੁਤ ਵੱਡਾ ਝਟਕਾ ਲੱਗਾ ਸੀ ਤੇ ਲੋਕਾਂ 'ਚ ਚਰਚਾ ਸੀ ਕਿ ਇਨਸਾਨੀ ਕਦਰਾਂ ਕੀਮਤਾਂ ਤਾਂ ਖ਼ਤਮ ਹੋ ਰਹੀਆਂ ਹਨ ਤੇ ਨਿਗਮ ਦੀ ਇਸ ਕਾਰਵਾਈ 'ਤੇ ਵੀ ਹੈਰਾਨੀ ਪ੍ਰਗਟਾਈ ਜਾ ਰਹੀ ਹੈ | ਇਸ ਸਬੰਧੀ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਵਿਭਾਗ ਦੇ ਧਿਆਨ 'ਚ ਹੈ ਤੇ ਅਜਿਹੀ ਅਣਗਹਿਲੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਤੇ ਇਸ 'ਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸ਼ਹੀਦੀ ਸ਼ਤਾਬਦੀ ਯਾਤਰਾ' ਅੱਜ ਕਪੂਰਥਲਾ 'ਚ ਦਾਖ਼ਲ ਹੋਵੇਗੀ-ਅਮਿਤ ਕੁਮਾਰ ਪੰਚਾਲ ਅਗਲੀ ਖ਼ਬਰ ਅੱਜ ਕਪੂਰਥਲਾ ਤੇ ਭਲਕੇ ਫਗਵਾੜਾ 'ਚ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।