05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ 8 ਦਸੰਬਰ ਤੱਕ ਚਲੇਗੀ-ਡਾ. ਡੀ. ਪੀ. ਸਿੰਘ

ਅਜੀਤ ਡੈਸਕ 21-11-2025
ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ)-ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਐਸ.ਐਮ.ਓ. ਡਾ. ਦਵਿੰਦਰਪਾਲ ਸਿੰਘ (ਡੀ.ਪੀ. ਸਿੰਘ) ਦੀ ਅਗਵਾਈ ਹੇਠ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਸਮੂਹ ਸੈਂਟਰਾਂ ਵਿਚ ਤੰਬਾਕੂ ਮੁਕਤ ਮੁਹਿੰਮ 3.0 ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਲੋਕਾਂ ਨੂੰ ਤੰਬਾਕੂ ਤੋਂ ਸਿਹਤ ਨੂੰ ਪੈਦਾ ਹੋ ਰਹੇ ਖ਼ਤਰੇ ਬਾਰੇ ਜਾਣਕਾਰੀ ਦੇ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਐਸ.ਐਮ.ਓ. ਡਾ. ਡੀ.ਪੀ. ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦਾ ਪ੍ਰਣ ਦਿਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ 8 ਦਸੰਬਰ ਤੱਕ ਚੱਲਣੀ ਹੈ | ਜਿਸ ਤਹਿਤ ਜਿੱਥੇ ਸਿਹਤ ਕਰਮਚਾਰੀਆਂ ਵਲੋਂ ਲੋਕਾਂ ਖਾਸਕਰ ਸਕੂਲੀ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਉੱਥੇ ਤੰਬਾਕੂ ਵਿਕਰੇਤਾਵਾਂ ਦੇ ਚਲਾਨ ਕੱਟਣ ਤੋਂ ਇਲਾਵਾ ਉਨ੍ਹਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ |
ਪਿਛਲੀ ਖ਼ਬਰ ਮਜ਼ਦੂਰਾਂ ਦੇ ਬੁਨਿਆਦੀ ਮੰਗਾਂ ਮਸਲਿਆਂ 'ਤੇ ਐੱਸ.ਡੀ.ਐਮ. ਦਫ਼ਤਰ ਵਿਖੇ ਮੀਟਿੰਗ ਅਗਲੀ ਖ਼ਬਰ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਤੇ ਉਸ ਦੇ ਪੁੱਤ ਦੀ ਕੁੱਟਮਾਰ ਕਰਨ ਸੰਬੰਧੀ ਸਰਪੰਚ ਸਣੇ 10 ਵਿਅਕਤੀਆਂ ਖ਼ਿਲਾਫ਼ ਕੇਸ ਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।