05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮਜ਼ਦੂਰਾਂ ਦੇ ਬੁਨਿਆਦੀ ਮੰਗਾਂ ਮਸਲਿਆਂ 'ਤੇ ਐੱਸ.ਡੀ.ਐਮ. ਦਫ਼ਤਰ ਵਿਖੇ ਮੀਟਿੰਗ

ਅਜੀਤ ਡੈਸਕ 21-11-2025
ਭੁਲੱਥ, 20 ਨਵੰਬਰ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਭੁਲੱਥ ਦੀ ਏਰੀਆ ਕਮੇਟੀ ਦੀ ਮੀਟਿੰਗ ਐਸ.ਡੀ. ਐਮ. ਦਫ਼ਤਰ ਵਿਖੇ ਮਜ਼ਦੂਰਾਂ ਦੇ ਬੁਨਿਆਦੀ ਮੰਗਾਂ ਮਸਲਿਆਂ 'ਤੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ, ਬੀ.ਡੀ.ਪੀ.ਓ. ਦਫ਼ਤਰ ਤੋਂ ਜਸਵਿੰਦਰ ਸਿੰਘ, ਸਹਿਕਾਰੀ ਸਭਾਵਾਂ ਦਫ਼ਤਰ ਤੋਂ ਜੋਬਨਜੀਤ ਸਿੰਘ ਏ. ਆਰ ਭੁਲੱਥ ਨਾਲ ਮੀਟਿੰਗ ਹੋਈ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਪਿਛਲੇ ਸਮੇਂ ਹੜ੍ਹਾਂ ਅਤੇ ਲਗਾਤਾਰ ਹੋਈ ਬਰਸਾਤ ਨਾਲ ਕਿਸਾਨਾਂ ਦੇ ਨਾਲ ਮਜ਼ਦੂਰਾਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ, ਪਰ ਅਜੇ ਤੱਕ ਅਧਿਕਾਰੀਆਂ ਵਲੋਂ ਨਾ ਤਾਂ ਸਰਵੇ ਮੁਕੰਮਲ ਕੀਤਾ ਗਿਆ ਹੈ ਤੇ ਨਾ ਹੀ ਸਰਕਾਰ ਵਲੋਂ ਹੋਏ ਨੁਕਸਾਨ ਲਈ ਕੋਈ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ | ਉਨ੍ਹਾਂ ਕਿਹਾ ਕਿ ਮਜ਼ਦੂਰ ਲੰਮੇ ਸਮੇਂ ਤੋਂ ਲਾਲ ਲਕੀਰ ਦੇ ਘਰਾਂ ਦੀ ਮਾਲਕੀ ਲਈ ਸੰਘਰਸ਼ ਕਰ ਰਹੇ ਨੇ ਪਰ ਅਧਿਕਾਰੀਆਂ ਵਲੋਂ ਇਸ ਮਸਲੇ ਨੂੰ ਠੰਢੇ ਬਸਤੇ ਵਿਚ ਪਾਇਆ ਹੋਇਆ ਹੈ | ਉਨ੍ਹਾਂ ਕਿਹਾ ਕਿ ਪੇਂਡੂ ਮਜ਼ਦੂਰਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾਇਆ ਜਾਵੇ ਤਾਂ ਜੋ ਮਜ਼ਦੂਰ ਪ੍ਰਾਈਵੇਟ ਕੰਪਨੀਆਂ ਦੇ ਜਾਲ ਵਿਚ ਫ਼ਸਣ ਤੋਂ ਬਚ ਸਕਣ | ਮੀਟਿੰਗ ਦੌਰਾਨ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਨੇ ਕਿਹਾ ਕਿ ਹੜ੍ਹਾਂ/ਬਰਸਾਤਾਂ ਨਾਲ ਹੋਏ ਖ਼ਰਾਬੇ ਅਤੇ ਲਾਲ ਲਕੀਰ ਸੰਬੰਧੀ ਰਿਪੋਰਟ ਦੋ ਦਿਨ ਵਿਚ ਦੇ ਦਿੱਤੀ ਜਾਵੇਗੀ ਤੇ ਨਾਲ ਬਿਨਾਂ ਕਿਸੇ ਸ਼ਰਤ ਦੇ ਪਿੰਡਾਂ ਵਿਚ ਬੇਜ਼ਮੀਨੇ ਮਜ਼ਦੂਰਾਂ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾਇਆ ਜਾਵੇਗਾ, ਜਿੰਨਾ ਪਿੰਡਾਂ ਦੀਆਂ 5-5 ਮਰਲੇ ਪਲਾਟਾਂ ਸਬੰਧੀ ਯੂਨੀਅਨ ਵੱਲੋਂ ਜੋ ਅਰਜ਼ੀਆਂ ਦਿੱਤੀਆਂ ਗਈਆਂ ਨੇ ਜਲਦ ਹੀ ਪਿੰਡਾਂ ਵਿਚ ਗ੍ਰਾਮ ਸਭਾ ਇਜਲਾਸ ਸੱਦ ਕੇ ਲੋੜਵੰਦ ਪਰਿਵਾਰਾਂ ਦੇ ਮਤੇ ਪਾਏ ਜਾਣਗੇ | ਇਸ ਮੌਕੇ ਤਹਿਸੀਲ ਪ੍ਰਧਾਨ ਅਮਰੀਕ ਬੂਲੇਵਾਲ ਤਹਿਸੀਲ ਆਗੂ ਬਚਨ ਜੈਦ, ਗੁਰਪ੍ਰੀਤ ਸਿੰਘ, ਅਜੇ ਮਾਡਲ ਟਾਊਨ ਅਤੇ ਸਾਹਿਬ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਨਡਾਲਾ ਨੇ 50ਵਾਂ ਮਹੀਨਾਵਾਰ ਜਪ ਤਪ ਸਮਾਗਮ ਕਰਵਾਇਆ ਅਗਲੀ ਖ਼ਬਰ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ 8 ਦਸੰਬਰ ਤੱਕ ਚਲੇਗੀ-ਡਾ. ਡੀ. ਪੀ. ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।