ਭੁਲੱਥ, 20 ਨਵੰਬਰ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਤੇ 7 ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਵਿਦਿਆਰਥੀਆਂ ਨੇ ਤੰਤੀ ਸਾਜਾਂ ਨਾਲ ਸ਼ਬਦ ਕੀਰਤਨ, ਕਵੀਸ਼ਰੀ ਤੇ ਢਾਡੀ ਵਾਰਾਂ ਦਾ ਗਾਇਣ ਕੀਤਾ | ਨਿੱਕੇ ਬੱਚਿਆਂ ਵਲੋਂ ਨਗਰ ਕੀਰਤਨ ਨੂੰ ਝਾਕੀ ਦੇ ਰੂਪ ਵਿਚ ਪੇਸ਼ ਕੀਤਾ ਗਿਆ, ਜਿਸ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਸੰਬੰਧਿਤ ਮਾਡਲਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ | ਸਮਾਗਮ ਦੌਰਾਨ ਅਕੈਡਮੀ ਦੇ ਪਿੰ੍ਰਸੀਪਲ ਸੋਨੰੂ ਸ਼ਰਮਾ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਗੁਰੂ ਜੀ ਦੇ ਜੀਵਨ ਦੇ ਚਾਨਣਾ ਪਾਇਆ ਤੇ ਉਨ੍ਹਾਂ ਦੀਆਂ ਪਾਈਆਂ ਹੋਈਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸੇਵਾ ਵਿਚ ਜੁੜੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਸਨਮਾਨਿਤ ਕੀਤਾ ਤੇ ਸਾਰੇ ਵਿਦਿਆਰਥੀਆਂ ਨੂੰ ਸਮਾਗਮ ਦੀ ਸਫਲਤਾ ਲਈ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਇਸ ਸਮਾਗਮ ਵਿਚ ਆਉਣ ਤੇ ਜੀ ਆਇਆ ਕਿਹਾ ਤੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਤੇ ਸਮੂਹ ਸਕੂਲ ਸਟਾਫ਼ ਵਿਦਿਆਰਥੀ ਤੇ ਉਨ੍ਹਾਂ ਦੇ ਮਾਤਾ ਪਿਤਾ ਹਾਜ਼ਰ ਸਨ |