04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਟੀ.ਬੀ. ਮੁਕਤ ਭਾਰਤ ਅਭਿਆਨ ਨੂੰ ਜ਼ਮੀਨੀ ਪੱਧਰ 'ਤੇ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ-ਅਮਿਤ ਕੁਮਾਰ ਪੰਚਾਲ

ਅਜੀਤ ਡੈਸਕ 21-11-2025
ਕਪੂਰਥਲਾ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਟੀ.ਬੀ. ਮੁਕਤ ਭਾਰਤ ਅਭਿਆਨ ਨੂੰ ਅਸਰਦਾਰ ਢੰਗ ਨਾਲ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਟੀ.ਬੀ. ਮੁਕਤ ਭਾਰਤ ਅਭਿਆਨ (ਟੀ.ਬੀ.ਐਮ.ਬੀ.ਏ.) ਤਹਿਤ ਸਿਹਤ ਵਿਭਾਗ, ਰੈੱਡ ਕਰਾਸ ਸੁਸਾਇਟੀ, ਇੰਡਸਟਰੀ ਵਿਭਾਗ, ਲੇਬਰ ਵਿਭਾਗ, ਜੀ.ਐਸ.ਟੀ., ਖ਼ੁਰਾਕ ਤੇ ਸਿਵਲ ਸਪਲਾਈ ਦੇ ਅਧਿਕਾਰੀਆਂ ਤੇ ਆਈ.ਐਮ.ਏ. ਦੇ ਨੁਮਾਇੰਦਿਆਂ ਦੀ ਇਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਜ਼ਿਲ੍ਹੇ ਵਿਚ ਟੀ.ਬੀ. ਨੂੰ ਖ਼ਤਮ ਕਰਨ ਲਈ ਭਾਈਚਾਰਕ ਤੇ ਉਦਯੋਗਿਕ ਸਹਾਇਤਾ ਜੁਟਾ ਕੇ ਟੀ.ਬੀ. ਦੇ ਮਰੀਜ਼ਾਂ ਨੂੰ ਇਲਾਜ ਦੇ ਨਾਲ ਨਾਲ ਚੰਗੀ ਖ਼ੁਰਾਕ ਮੁਹੱਈਆ ਕਰਵਾਈ ਜਾਵੇ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਨਿਕਸ਼ੇ ਮਿੱਤਰ ਬਣ ਕੇ ਟੀ.ਬੀ. ਦੇ ਮਰੀਜ਼ਾਂ ਨੂੰ ਜ਼ਰੂਰੀ ਪੋਸ਼ਣ ਮੁਹੱਈਆ ਕਰਵਾਉਣ | ਮੀਟਿੰਗ ਵਿਚ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਨੇ ਡਿਪਟੀ ਕਮਿਸ਼ਨਰ ਨੂੰ ਸਿਹਤ ਵਿਭਾਗ ਕਪੂਰਥਲਾ ਵਲੋਂ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਦਵਾਈਆਂ, ਟੈੱਸਟ ਤੇ ਐਕਸਰੇ ਆਦਿ ਦੀ ਸਹੂਲਤ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ, ਇਸ ਸਮੇਂ ਜ਼ਿਲ੍ਹੇ ਵਿਚ 450 ਐਕਟਿਵ ਟੀ.ਬੀ. ਦੇ ਮਰੀਜ਼ ਹਨ, ਜਿਨ੍ਹਾਂ ਦੇ ਇਲਾਜ ਦੇ ਨਾਲ ਨਾਲ ਨਿਕਸ਼ੇ ਮਿੱਤਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਰਾਸ਼ਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ | ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ. ਅਨੂੰ ਸ਼ਰਮਾ, ਐਸ.ਐਮ.ਓ. ਫਗਵਾੜਾ ਡਾ. ਸਿਮਰਨਦੀਪ ਕੌਰ, ਡੀ.ਟੀ.ਓ. ਡਾ. ਮੀਨਾਕਸ਼ੀ, ਜੀ.ਐਮ. ਸੁਖਪਾਲ ਸਿੰਘ, ਵਿਕਰਮ ਕੁਮਾਰ, ਆਰ.ਸੀ. ਬਿਰਹਾ, ਗੁਰਪ੍ਰੀਤ ਸਿੰਘ, ਡਾ. ਅਨੂਪ ਕੁਮਾਰ, ਸੁਖਵਿੰਦਰ ਸਿੰਘ, ਸ਼ੁੱਭ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਜਵਿੰਦਰ ਸਿੰਘ ਦੁਬਈ ਵਾਲਿਆਂ ਵਲੋਂ ਗੁਰਦੁਆਰਾ ਗੁਰਸਰ ਸਾਹਿਬ ਨੂੰ ਨਵਾਂ ਜੌਂਡੀਅਰ ਟਰੈਕਟਰ ਭੇਟ ਅਗਲੀ ਖ਼ਬਰ ਪੰਜਾਬ ਗ੍ਰਾਮੀਣ ਬੈਂਕ ਵਲੋਂ ਸਿਵਲ ਹਸਪਤਾਲ ਭੁਲੱਥ ਨੂੰ ਵਾਟਰ ਕੂਲਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।