ਢਿਲਵਾਂ, 20 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਆਮ ਆਦਮੀ ਪਾਰਟੀ ਦੇ ਹਲਕਾ ਭੁਲੱਥ ਦੇ ਸੀਨੀਅਰ ਆਗੂ ਤੇ ਯੁੱਧ ਨਸ਼ਿਆਂ ਵਿਰੁੱਧ ਦੇ ਕੋਆਰਡੀਨੇਟਰ ਅਮਰਿੰਦਰ ਸਿੰਘ ਵਿੱਕੀ ਭੰਮਰਾਹ ਨੇ ਤਰਨ ਤਾਰਨ ਜ਼ਿਮਨੀ ਚੋਣ 'ਚ 'ਆਪ' ਦੀ ਇਤਿਹਾਸਕ ਜਿੱਤ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਨੇ 'ਆਪ' ਵਿਰੋਧੀਆਂ ਦੇ ਸਾਰੇ ਭਰਮ ਤੋੜ ਦਿੱਤੇ ਹਨ | ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੇ 'ਆਪ' ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਜ਼ਿਮਨੀ ਚੋਣ 'ਚ ਹਰਾਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤੇ ਪਰ ਤਰਨ ਤਾਰਨ ਹਲਕੇ ਦੇ ਲੋਕਾਂ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੱਡੇ ਫ਼ਰਕ ਨਾਲ਼ ਜਿਤਾ ਕੇ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਰਿਕਾਰਡ ਤੋੜ ਵਿਕਾਸ ਕਾਰਜਾਂ 'ਤੇ ਮੋਹਰ ਲਾਈ ਹੈ |