ਖਲਵਾੜਾ, 20 ਨਵੰਬਰ (ਮਨਦੀਪ ਸਿੰਘ ਸੰਧੂ)- ਬਹੁਜਨ ਸਮਾਜ ਪਾਰਟੀ ਆਗਾਮੀ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਸਟਰ ਹਰਭਜਨ ਸਿੰਘ ਬਲਾਲੋਂ ਸੂਬਾ ਸਕੱਤਰ ਬਸਪਾ, ਲੇਖ ਰਾਜ ਜਮਾਲਪੁਰੀ ਹਲਕਾ ਇੰਚਾਰਜ ਫਗਵਾੜਾ ਅਤੇ ਸੀਨੀਅਰ ਬਸਪਾ ਆਗੂ ਪਰਮਜੀਤ ਖਲਵਾੜਾ ਨੇ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਸੂਬੇ ਅੰਦਰ ਪੰਜਾਬ ਸੰਭਾਲੋ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚੱਲਦਿਆਂ ਪਾਰਟੀ ਨੂੰ ਕਾਫੀ ਹੁੰਗਾਰਾ ਮਿਲਿਆ ਹੈ ਅਤੇ ਪਾਰਟੀ ਜਲਦ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਪਣੇ ਉਮੀਦਵਾਰਾਂ ਨੂੰ ਜ਼ੋਰ ਸ਼ੋਰ ਨਾਲ ਵੱਡੇ ਫ਼ਰਕ ਨਾਲ ਜਿਤਾਏਗੀ ਅਤੇ ਭੈਣ ਕੁਮਾਰੀ ਮਾਇਆਵਤੀ ਦੇ ਹੱਥ ਮਜ਼ਬੂਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣ ਨਾਲ ਸੂਬੇ ਅੰਦਰ ਰਾਜਨੀਤਕ ਮਾਹੌਲ ਇਕਦਮ ਬਦਲ ਜਾਵੇਗਾ ਜਿਸ ਦਾ ਅਸਰ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਵੀ ਪਵੇਗਾ |