04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਖਲਵਾੜਾ ਦੀ ਮੀਟਿੰਗ

ਅਜੀਤ ਡੈਸਕ 21-11-2025
ਖਲਵਾੜਾ, 20 ਨਵੰਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਖਲਵਾੜਾ ਦੀ ਮੀਟਿੰਗ ਪ੍ਰਧਾਨ ਰੂਪ ਲਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਾਰੇ ਸਾਥੀਆਂ ਨੇ ਸ਼ਿਰਕਤ ਕੀਤੀ ਇਸ ਮੌਕੇ ਪਿਛਲੇ ਮਹੀਨੇ ਕੀਤੇ ਗਏ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ਅਤੇ ਅੱਗੇ ਕੀਤੇ ਜਾਣ ਵਾਲੇ ਕੰਮਾਂ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਸੰਸਥਾ ਵਲੋਂ ਫ਼ੈਸਲਾ ਕੀਤਾ ਗਿਆ ਕਿ ਬੀਤੇ ਦਿਨੀਂ ਐਕਸੀਡੈਂਟ ਵਿਚ ਜ਼ਖ਼ਮੀ ਹੋਏ ਪਿੰਡ ਦੇ ਦੋਹਤੇ ਦੀ ਆਰਥਿਕ ਮਦਦ ਕੀਤੀ ਜਾਵੇਗੀ | ਇਸ ਮੌਕੇ ਦੇਸ਼ ਦੇ ਜੇ ਸੀ ਆਈ ਬੀ ਆਰ ਗਵਾਈ ਤੇ ਇੱਕ ਮਨੂਵਾਦੀ ਸੋਚ ਵਾਲੇ ਵਕੀਲ ਵਲੋਂ ਜੁੱਤੀ ਸੁੱਟੇ ਜਾਣ ਦੀ ਨਿਖੇਧੀ ਕੀਤੀ ਗਈ ਅਤੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿੱਤੇ ਜਾਂਦੇ ਡੀ ਏ ਨੂੰ ਕੇਂਦਰ ਸਰਕਾਰ ਦੇ ਪੈਟਰਨ ਤੇ ਦੇਣ ਦੀ ਮੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ਚਮਨ ਲਾਲ ਜੋਸ਼, ਮਾਸਟਰ ਗਿਆਨ ਚੰਦ ਨਈਅਰ, ਰਾਮ ਲਾਲ, ਹਰੀ ਪਾਲ, ਰੂਪ ਲਾਲ, ਸੋਹਣ ਲਾਲ, ਸਤਪਾਲ, ਅਮਰਜੀਤ ਮਹਿਮੀ, ਨੰਜੂ ਰਾਮ, ਸੁਰਜੀਤ, ਬਿੱਲਾ ਅਤੇ ਗੀਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਸਾਲਾਨਾ ਖੇਡ ਮੇਲਾ ਸ਼ੁਰੂ ਅਗਲੀ ਖ਼ਬਰ ਹੜ੍ਹਾਂ ਨਾਲ ਜੋ ਕਿਸਾਨਾਂ ਦਾ ਨੁਕਸਾਨ ਹੋਇਆ ਸਰਕਾਰ ਉਸ ਦਾ ਮੁਆਵਜ਼ਾ ਆਪਣੇ ਚਹੇਤਿਆਂ ਨੂੰ ਦੇਣ ਦੀ ਬਜਾਏ ਸਾਰੇ ਕਿਸਾਨਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।