ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ)-ਸਮੂਹ ਸੰਗਤ ਮੁਹੱਲਾ ਪ੍ਰੇਮਪੁਰਾ ਅਤੇ ਇਲਾਕਾ ਨਿਵਾਸੀ ਸੰਗਤ, ਸੁਲਤਾਨਪੁਰ ਲੋਧੀ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਮਿਤੀ 22 ਨਵੰਬਰ ਤੋਂ 25 ਨਵੰਬਰ ਰਾਤ ਤੱਕ ਸਥਾਨ ਗੁਰਦੁਆਰਾ ਸਿੰਘ ਸਭਾ, ਸਾਹਮਣੇ ਸਟੇਟ ਬੈਂਕ ਆਫ ਇੰਡੀਆ ਮੁਹੱਲਾ ਪ੍ਰੇਮਪੁਰਾ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਦੀਪ ਸਿੰਘ ਬੱਬਲੂ ਨੇ ਦੱਸਿਆ ਕਿ 22 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 5:30 ਵਜੇ ਵਿਸ਼ਾਲ ਪ੍ਰਭਾਤ ਫੇਰੀ ਗੁਰਦੁਆਰਾ ਸਿੰਘ ਸਭਾ ਤੋਂ ਚੱਲ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਵਿਖੇ ਪਹੁੰਚੇਗੀ ਜਿਸ ਦੌਰਾਨ ਵੱਡੀ ਗਿਣਤੀ ਸੰਗਤਾਂ ਸ਼ਾਮਲ ਹੋਣਗੀਆਂ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ 23 ਨਵੰਬਰ ਨੂੰ ਸਵੇਰੇ 10 ਵਜੇ ਆਰੰਭ ਹੋਣਗੇ ਅਤੇ ਭੋਗ 25 ਨਵੰਬਰ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਭਾਈ ਬੱਬਲੂ ਨੇ ਦੱਸਿਆ ਕਿ 25 ਨਵੰਬਰ ਨੂੰ ਸਵੇਰ ਦੇ ਦੀਵਾਨ ਵਿਚ ਭਾਈ ਕੰਵਲਜੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ, ਮਾਝੇ ਵਾਲੀਆਂ ਬੀਬੀਆਂ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਜੱਸ ਸੁਣਾਏਗਾ | ਰਾਤ ਦੇ ਦੀਵਾਨ ਵਿਚ ਭਾਈ ਸਰਵਜੀਤ ਸਿੰਘ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਅਤੇ ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ, ਭਾਈ ਜਸਪ੍ਰੀਤ ਸਿੰਘ ਮੋਹਾਲੀ ਵਾਲੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 22 ਨਵੰਬਰ ਨੂੰ 5:30 ਸਵੇਰੇ ਗੁਰਦਵਾਰਾ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਸਿੰਘ ਸਭਾ ਮੁਹੱਲਾ ਪ੍ਰੇਮ ਪੂਰਾ ਤੋਂ ਚੱਲ ਕੇ ਸਦਰ ਬਾਜ਼ਾਰ ਤੋਂ ਹੁੰਦੀ ਹੋਈ ਪ੍ਰਭਾਤ ਫੇਰੀ ਗੁਰਦਵਾਰਾ ਸ਼੍ਰੀ ਬੇਰ ਸਾਹਿਬ ਦਰਸ਼ਨ ਕਰਦੀ ਹੋਈ ਵਾਪਸ ਗੁਰਦਵਾਰਾ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਸਿੰਘ ਸਭਾ ਪੁੱਜੇਗੀ ਤੇ ਉਪਰੰਤ ਪੂਰੀ-ਛੋਲੇ, ਚਾਹ, ਮਠਿਆਈਆਂ ਅਤੇ ਪਾਣੀ ਦੇ ਲੰਗਰ ਅਟੁੱਟ ਵਰਤਣਗੇ |