ਖਲਵਾੜਾ, 20 ਨਵੰਬਰ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਬੇਰੀ ਸਾਹਿਬ ਪਿੰਡ ਲੱਖਪੁਰ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਹਿੰਦਰ ਸਿੰਘ ਲੱਖਪੁਰ ਨੇ ਦੱਸਿਆ ਕਿ 28 ਨਵੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 30 ਨਵੰਬਰ ਨੂੰ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਭਾਈ ਬੇਅੰਤ ਸਿੰਘ ਦਾ ਰਾਗੀ ਜਥਾ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ | ਉਨ੍ਹਾਂ ਦੱਸਿਆ ਕਿ 30 ਨਵੰਬਰ ਨੂੰ ਪਿੰਡ ਭੁੱਲਾਰਾਈ ਤੋਂ ਮਹਾਨ ਨਗਰ ਕੀਰਤਨ ਵੀ ਲੱਖਪੁਰ ਵਿਖੇ ਪਹੁੰਚੇਗਾ ਜਿਸ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਲੱਖਪੁਰ, ਸਰਪੰਚ ਗੁਰਮੀਤ ਸਿੰਘ, ਓਾਕਾਰ ਸਿੰਘ, ਮਨਪ੍ਰੀਤ ਸਿੰਘ, ਸੰਤੋਖ ਸਿੰਘ, ਇੰਦਰਜੀਤ ਸਿੰਘ, ਦਰਸ਼ਨ ਸਿੰਘ ਪ੍ਰਵਾਸੀ ਭਾਰਤੀ, ਬਲਵਿੰਦਰ ਸਿੰਘ ਪ੍ਰਵਾਸੀ ਭਾਰਤੀ, ਨੰਬਰਦਾਰ ਕੁਲਵੰਤ ਸਿੰਘ ਅਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |