02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਪੁਣਛ ਤੋਂ ਪੁੱਜੀਆਂ ਸੰਗਤਾਂ ਦਾ ਮੈਨੇਜਰ ਵਲੋਂ ਸਨਮਾਨ

ਅਜੀਤ ਡੈਸਕ 21-11-2025
ਫਗਵਾੜਾ, 20 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਮੀਰੀ ਪੀਰੀ ਦੇ ਮਾਲਕ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਪੁਣਛ, ਸ੍ਰੀ ਨਗਰ ਅਤੇ ਜੰਮੂ ਦੇ ਇਲਾਕੇ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਗੁਰਧਾਮਾਂ ਦੀ ਯਾਤਰਾ ਕਰਦੀਆਂ ਹੋਈਆਂ ਪਹੁੰਚੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸੁਖਚੈਨਆਣਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਨਗਰ ਕੀਰਤਨ ਪ੍ਰਚਾਰ ਯਾਤਰਾਵਾਂ ਜਾਗਰਤੀ ਯਾਤਰਾਵਾਂ ਸੈਮੀਨਾਰ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਦੇਸ਼ਾਂ ਵਿਦੇਸ਼ਾਂ ਵਿਚ ਕਰਵਾਏ ਜਾ ਰਹੇ ਹਨ ਅਤੇ ਅੱਜ ਪੁਣਛ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਅੰਮਿ੍ਤਸਰ ਸਾਹਿਬ ਦੇ ਗੁਰਧਾਮਾਂ ਦਰਸ਼ਨ ਕਰਦੇ ਸੁਖਚੈਨਆਣਾ ਸਾਹਿਬ ਵਿਖੇ ਪਹੁੰਚੀਆਂ ਜਿੱਥੇ ਉਨ੍ਹਾਂ ਦਾ ਲੰਗਰ ਪਾਣੀ ਨਾਲ ਸਵਾਗਤ ਕੀਤਾ ਗਿਆ! ਇਸ ਯਾਤਰਾ ਨਾਲ ਚੱਲ ਰਹੇ ਡਿਸਟਰਿਕਟ ਗੁਰਦੁਆਰਾ ਮੈਨੇਜਮੈਂਟ ਦੇ ਪ੍ਰਬੰਧਕਾਂ ਅਤੇ ਸ੍ਰੀ ਗੁਰੂ ਰਾਮਦਾਸ ਜੀ ਸੁਸਾਇਟੀ ਦੇ ਮੈਂਬਰਾਂ ਵਲੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ ਦੇ ਸਮੁੱਚੇ ਪ੍ਰਬੰਧਾਂ ਦਾ ਧੰਨਵਾਦ ਕੀਤਾ ਗਿਆ! ਮੈਨੇਜਰ ਨਰਿੰਦਰ ਸਿੰਘ ਵੱਲੋਂ ਯਾਤਰਾ ਦੇ ਨਾਲ ਪ੍ਰਬੰਧ ਕਰਨ ਵਾਲੇ ਪ੍ਰਬੰਧਕ ਵੀਰਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ ਇਸ ਮੌਕੇ ਬਲਬੀਰ ਸਿੰਘ ਪ੍ਰਧਾਨ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ, ਓਾਕਾਰ ਸਿੰਘ ਚੇਅਰਮੈਨ, ਕਥਾਵਾਚਕ ਜੈਦੀਪ ਸਿੰਘ ਫਗਵਾੜਾ, ਅਨਮੋਲ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ ਤੋਂ ਇਲਾਵਾ ਹੋਰ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਤਰਨ ਤਾਰਨ ਹਲਕੇ ਦੀ ਉਪ ਚੋਣ 'ਚ ਪੰਥ ਵਿਰੋਧੀ ਤਾਕਤਾਂ ਦੀ ਨੈਤਿਕ ਹਾਰ ਹੋਈ-ਇੱਛਾ ਸਿੰਘ ਢੋਟ ਅਗਲੀ ਖ਼ਬਰ ਅੱਖਾਂ ਅਤੇ ਆਮ ਬਿਮਾਰੀਆਂ ਦੇ ਮੁਫ਼ਤ ਜਾਂਚ ਕੈਂਪ 'ਚ 500 ਮਰੀਜ਼ਾਂ ਨੇ ਲਿਆ ਲਾਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।