09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਨੌਜਵਾਨ ਜ਼ਖ਼ਮੀ

ਅਜੀਤ ਡੈਸਕ 22-11-2025
ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਸੂਜੋਕਾਲੀਆ ਨੇੜੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸਨੂੰ ਮੌਕੇ 'ਤੇ ਪਹੁੰਚੀ ਪੁਲਿਸ ਨੇ ਪਹਿਲਾਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖਲ ਕਰਵਾਇਆ | ਜਿੱਥੇ ਉਸਦੀ ਹਾਲਤ ਗੰਭੀਰ ਦੇਖਦੇ ਹੋਏ ਡਿਊਟੀ ਡਾਕਟਰ ਨੇ ਉਸਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ | ਜ਼ਖਮੀ ਨੌਜਵਾਨ ਦੀ ਪਹਿਚਾਣ ਵਿਸ਼ਾਲ ਪੁੱਤਰ ਬਲਵਿੰਦਰ ਵਾਸੀ ਖਾਨਪੁਰ ਵਜੋਂ ਹੋਈ | ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਰਿਸ਼ਤੇਦਾਰਾਂ ਕੋਲ ਲੋਹੀਆਂ ਗਿਆ ਸੀ ਪਰ ਅੱਜ ਸਵੇਰੇ ਉਨ੍ਹਾਂ ਨੂੰ ਪਤਾ ਲੱਗਾ ਕਿ ਵਿਸ਼ਾਲ ਲੋਹੀਆਂ ਨਹੀਂ ਪਹੁੰਚਿਆਂ ਤਾਂ ਉਹ ਇਸ ਸਬੰਧੀ ਸੂਚਨਾ ਦੇਣ ਲਈ ਥਾਣਾ ਤਲਵੰਡੀ ਚੌਧਰੀਆਂ ਪਹੁੰਚੇ ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਲੜਕਾ ਸਿਵਲ ਹਸਪਤਾਲ ਕਪੂਰਥਲਾ ਵਿਚ ਜੇਰੇ ਇਲਾਜ ਹੈ | ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪੰਜਾਬ ਮਾਸਟਰ ਅਥਲੈਟਿਕਸ ਚੈਪੀਅਨਸ਼ਿਪ 'ਚੋਂ ਸੁਰਖਪੁਰੀਏ ਨੇ 3 ਸੋਨ ਤਗਮੇ ਜਿੱਤੇ ਅਗਲੀ ਖ਼ਬਰ ਪਿੰਡ ਟਿੱਬਾ ਵਿਖੇ ਸ਼ਹੀਦਾਂ ਨੂੰ ਸਮਰਪਿਤ 13ਵਾਂ ਨਾਟਕ ਮੇਲਾ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।