08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

350ਵੇਂ ਸ਼ਹੀਦੀ ਦਿਹਾੜੇ ਤੇ ਮੱਸਿਆ ਸੰਬੰਧੀ ਗੁਰਦੁਆਰਾ ਸੈਫਲਾਬਾਦ 'ਚ ਕਰਵਾਇਆ ਕਵੀ ਦਰਬਾਰ

ਅਜੀਤ ਡੈਸਕ 22-11-2025
ਕਪੂਰਥਲਾ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤੇ ਮੱਸਿਆ ਦੇ ਸਬੰਧ ਵਿਚ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਮਹਾਨ ਕਵੀ ਦਰਬਾਰ ਕਰਵਾਇਆ ਗਿਆ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਚ 11 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਬਾਅਦ ਵਿਚ ਉੱਘੇ ਸ਼ਾਇਰ ਤੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਦਰਦੀ, ਮੱਖਣ ਸਿੰਘ ਧਾਲੀਵਾਲ, ਡਾ. ਸੁਖਜਿੰਦਰ ਕੌਰ, ਮਲਕੀਤ ਸਿੰਘ ਨਿਮਾਣਾ, ਸ਼ੁਭਮ ਮੰਗਲਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਤੇ ਤੇ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਪ੍ਰਵਾਸੀ ਭਰਾਵਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਲੋਂ ਕਰਵਾਏ ਗਏ ਇਸ ਕਵੀ ਦਰਬਾਰ ਵਿਚ ਸ਼ਾਮਲ ਹੋਏ ਕਵੀਆਂ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਨੇ ਸਨਮਾਨਿਤ ਕੀਤਾ | ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਲੀਡਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਧਾਰਮਿਕ ਘੱਟ ਗਿਣਤੀਆਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਨੰਬਰਦਾਰ ਸਤਨਾਮ ਸਿੰਘ ਵਿਰਕ ਸੈਫਲਾਬਾਦ, ਜਸਵਿੰਦਰ ਸਿੰਘ ਸੈਫਲਾਬਾਦ, ਭਾਈ ਮੰਗਲ ਸਿੰਘ, ਭਾਈ ਦਵਿੰਦਰ ਸਿੰਘ ਖ਼ਾਲਸਾ, ਗਿਆਨੀ ਪ੍ਰਤਾਪ ਸਿੰਘ, ਗਿਆਨੀ ਜਤਿੰਦਰ ਸਿੰਘ ਤੁੜ, ਕਰਮਜੀਤ ਸਿੰਘ ਪ੍ਰਵੇਜ਼ ਨਗਰ, ਮੌਲਵੀ ਸ਼ਹਿਜਾਦ ਅਹਿਮਦ, ਚੰਨਣ ਸਿੰਘ ਸੈਫਲਾਬਾਦ, ਸਿਮਰਨਜੀਤ ਸਿੰਘ ਵਿਰਕ ਸੈਫਲਾਬਾਦ, ਆਕਾਸ਼ਦੀਪ ਸਿੰਘ ਉੱਚਾ, ਮਿਆਣੀ ਦੇ ਸਰਪੰਚ ਇੰਦਰਜੀਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਸੁਆਮੀ ਸੰਤ ਜ਼ੋਰਾ ਸਿੰਘ ਲੋਪੋਂ ਵਾਲਿਆਂ ਦੀ 20ਵੀਂ ਬਰਸੀ ਅੱਜ <br/> ਅਗਲੀ ਖ਼ਬਰ ਬਰਨਾ ਪਿੰਡ 'ਚ ਬਣੀ ਲਾਇਬ੍ਰੇਰੀ ਤੇ ਪੰਚਾਇਤ ਘਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।