16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪਿੰਡ ਭੁੱਲਾਰਾਈ ਵਿਖੇ ਹੋਏ ਝਗੜੇ ਨਾਲ ਸੰਬੰਧਿਤ ਦੋਵੇਂ ਧਿਰਾਂ ਆਈਆਂ ਮੀਡੀਆ ਸਾਹਮਣੇ

ਅਜੀਤ ਡੈਸਕ 23-11-2025
ਖਲਵਾੜਾ, 22 ਨਵੰਬਰ (ਮਨਦੀਪ ਸਿੰਘ ਸੰਧੂ)-ਬੀਤੇ ਦਿਨੀਂ ਪਿੰਡ ਭੁੱਲਾਰਾਈ ਵਿਖੇ ਹੋਏ ਝਗੜੇ ਤੋਂ ਬਾਅਦ ਦੋਵੇਂ ਧਿਰਾਂ 'ਤੇ ਪਰਚੇ ਦਰਜ ਹੋਏ ਸਨ ਜਿਸ ਦੇ ਚੱਲਦਿਆਂ ਦੋਵੇਂ ਧਿਰਾਂ ਮੀਡੀਆ ਨੂੰ ਮੁਖ਼ਾਤਿਬ ਹੋਈਆਂ ਅਤੇ ਮੀਡੀਆ ਸਾਹਮਣੇ ਆਪੋ-ਆਪਣਾ ਪੱਖ ਰੱਖਿਆ | ਇਸ ਮੌਕੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ ਬਲਾਕ ਸੰਮਤੀ ਫਗਵਾੜਾ ਦੇ ਹੱਕ ਵਿੱਚ ਆਈਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਤਾਰ ਦੀ ਬੇਅਦਬੀ ਕੀਤੇ ਜਾਣ ਦੀ ਧਾਰਾ ਨੂੰ ਪਰਚੇ ਵਿਚ ਨਾ ਸ਼ਾਮਿਲ ਕੀਤੇ ਜਾਣ ਦੇ ਵਿਰੋਧ ਵਿਚ ਪੁਲਿਸ ਪ੍ਰਸ਼ਾਸਨ ਨੂੰ ਸੋਮਵਾਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਜਦਕਿ ਸਰਪੰਚ ਰਜਤ ਭਨੋਟ ਦੇ ਹੱਕ ਵਿੱਚ ਇਕੱਠੇ ਹੋਏ ਪਿੰਡ ਦੇ ਪੰਚਾਇਤ ਮੈਂਬਰਾਂ, ਨੰਬਰਦਾਰਾਂ, ਸਾਬਕਾ ਸਰਪੰਚਾਂ, ਸਾਬਕਾ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੁਹਤਬਰ ਵਿਅਕਤੀਆਂ ਵਲੋਂ ਪਿੰਡ ਦੇ ਮਾਮਲੇ ਨੂੰ ਪਿੰਡ ਵਿੱਚ ਹੀ ਨਿਬੇੜਨ ਦੀ ਗੱਲ 'ਤੇ ਜ਼ੋਰ ਦਿੱਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਧਰਜਿੰਧਰ ਸਿੰਘ, ਨੰਬਰਦਾਰ ਧਰਮਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਸਰਪੰਚ ਰਜਤ ਭਨੋਟ ਨੇ ਕਿਹਾ ਕਿ ਮਾਮਲੇ ਨੂੰ ਧਾਰਮਿਕ ਰੰਗਤ ਦੇ ਕੇ ਉਲਝਾਉਣ ਦੀ ਬਜਾਏ ਮਾਮਲੇ ਨੂੰ ਨਿਪਟਾਇਆ ਜਾਵੇ | ਇਸ ਮੌਕੇ ਰਜਤ ਭਨੋਟ ਸਰਪੰਚ, ਧਰਜਿੰਦਰ ਸਿੰਘ ਸਾਬਕਾ ਸਰਪੰਚ, ਹਰਜਿੰਦਰ ਸਿੰਘ ਪ੍ਰਧਾਨ ਸੁਸਾਇਟੀ, ਇੰਦਰਪ੍ਰੀਤ ਸਿੰਘ ਪੰਚ, ਪਰਮਜੀਤ ਸਿੰਘ ਪੰਚ, ਰਾਜਵਿੰਦਰ ਕੌਰ ਪੰਚ, ਵੰਦਨਾ ਸ਼ਰਮਾ ਪੰਚ, ਰਘਬੀਰ ਸਿੰਘ ਸਾਬਕਾ ਪੰਚ, ਗੁਰਬਖ਼ਸ਼ ਕੌਰ ਪੰਚ, ਸੀਮਾ ਰਾਣੀ ਪੰਚ, ਕੁਲਵੰਤ ਸਿੰਘ ਸਾਬਕਾ ਸਰਪੰਚ, ਸੁਖਵੀਰ ਸਿੰਘ ਸਾਬਕਾ ਪੰਚ, ਸੁਰਜੀਤ ਕੁਮਾਰ ਪੰਚ, ਭੁਪਿੰਦਰ ਸਿੰਘ, ਹਰਵਿੰਦਰ ਸਿੰਘ, ਅਮਰੀਕ ਸਿੰਘ ਚਾਨਾ, ਕੁਲਵਿੰਦਰ ਸਿੰਘ, ਹਰਨੇਕ ਸਿੰਘ, ਜਿੰਦਰ ਸਿੰਘ, ਹਰਕੇਵਲ ਸਿੰਘ, ਗੁਰਬਖ਼ਸ਼ ਸਿੰਘ, ਸੁਦਾਗਰ ਸਿੰਘ, ਗੁਰਦਾਵਰ ਸਿੰਘ, ਮੰਗਲ ਸਿੰਘ, ਤਰਸੇਮ ਸਿੰਘ, ਬਹਾਦਰ ਸਿੰਘ, ਰਵਿੰਦਰ ਰਾਏ, ਸੁਖਦੇਵ ਸਿੰਘ, ਕਸ਼ਮੀਰ ਸਿੰਘ, ਚਰਨ ਸਿੰਘ, ਬਲਦੇਵ ਸਿੰਘ, ਸੂਬੇਦਾਰ ਜਸਪਾਲ ਸਿੰਘ, ਅਮਰੀਕ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 2 ਮੋਟਰਸਾਈਕਲਾਂ ਦੀ ਟੱਕਰ 'ਚ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਐੱਮ.ਯੂ.ਐੱਨ. ਮੌਕ ਸੈਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।