17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

2 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਕਮਾਦ 'ਚੋਂ ਮਿਲੀ

ਅਜੀਤ ਡੈਸਕ 23-11-2025
ਭੁਲੱਥ, 22 ਨਵੰਬਰ (ਮੇਹਰ ਚੰਦ ਸਿੱਧੂ)-ਦੋ ਦਿਨ ਤੋਂ ਲਾਪਤਾ ਪਿੰਡ ਅਕਾਲਾ ਦੇ ਨੌਜਵਾਨ ਦੀ ਲਾਸ਼ ਭੇਦਭਰੀ ਹਾਲਤ ਵਿਚ ਅੱਜ ਦੇਰ ਸ਼ਾਮ ਪਿੰਡ ਬਾਗੜੀਆਂ ਦੇ ਕਮਾਦ ਵਿਚੋਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ | ਘਟਨਾ ਦੀ ਸੂਚਨਾ ਮਿਲਣ 'ਤੇ ਭੁਲੱਥ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਅੰਸ਼ ਵਾਸੀ ਪਿੰਡ ਅਕਾਲਾ ਵਜੋਂ ਹੋਈ | ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡਾ ਲੜਕਾ ਅੰਸ਼ ਉਮਰ 17 ਸਾਲ ਜੋ ਕਿ ਦੋ ਦਿਨਾਂ ਤੋਂ ਘਰੋਂ ਲਾਪਤਾ ਸੀ, ਜਿਸ ਸਬੰਧੀ ਉਨ੍ਹਾਂ ਥਾਣਾ ਭੁਲੱਥ ਵਿਖੇ ਰਿਪੋਰਟ ਵੀ ਦਰਜ ਕਰਵਾਈ ਸੀ ਤੇ ਉਹ ਆਪਣੇ ਪੱਧਰ 'ਤੇ ਵੀ ਲੜਕੇ ਦੀ ਭਾਲ ਕਰ ਰਹੇ ਸਨ | ਅੱਜ ਦੇਰ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਖ਼ੂਨ ਨਾਲ ਲੱਥ ਪੱਥ ਹੋਈ ਪਿੰਡ ਬਾਗੜੀਆਂ ਦੇ ਕਮਾਦ ਦੇ ਖੇਤਾਂ ਵਿਚੋਂ ਮਿਲੀ ਹੈ | ਇਸ ਸਬੰਧੀ ਥਾਣਾ ਭੁਲੱਥ ਪੁਲਿਸ ਨੂੰ ਪਤਾ ਲੱਗਾ ਤਾਂ ਮੌਕੇ ਤੇ ਪਹੁੰਚ ਕੇ ਐਸਐਚਓ ਰਣਜੀਤ ਸਿੰਘ ਵਲੋਂ ਲਾਸ਼ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤੀ ਗਈ ਹੈ | ਇਸ ਸਬੰਧੀ ਐਸਐਚਓ ਭੁਲੱਥ ਨੇ ਕਿਹਾ ਕਿ ਇਸ ਕਤਲ ਦੇ ਕਾਰਨਾਂ ਦਾ ਜਲਦ ਪਤਾ ਲਗਾ ਕੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਖਲਵਾੜਾ ਕਾਲੋਨੀ ਦੀ ਪੰਚਾਇਤ ਨੇ ਪੀਣ ਵਾਲੇ ਪਾਣੀ ਦੇ ਪਾਈਪ ਪਵਾਏ ਅਗਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਕੀਤਾ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।