17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਧੋਖਾਧੜੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਅਜੀਤ ਡੈਸਕ 23-11-2025
ਕਪੂਰਥਲਾ, 22 ਨਵੰਬਰ (ਸਡਾਨਾ)-ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਲਖਬੀਰ ਸਿੰਘ ਵਾਸੀ ਝੱਲ ਠੀਕਰੀਵਾਲ ਨੇ ਦੱਸਿਆ ਕਿ ਕਥਿਤ ਦੋਸ਼ੀ ਅਮਨਦੀਪ ਸਿੰਘ ਵਾਸੀ ਬਾਬਾ ਬਕਾਲਾ ਨੇ ਉਸਦੇ ਲੜਕੇ ਵਿਦੇਸ਼ ਆਸਟਰੇਲੀਆ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 11 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰੀ | ਸ਼ਿਕਾਇਤ ਦੀ ਜਾਂਚ ਡੀ.ਐਸ.ਪੀ. ਪੀ.ਬੀ.ਆਈ. ਵਲੋਂ ਕੀਤੀ ਗਈ ਤੇ ਦੋਸ਼ ਸਹੀ ਪਾਏ ਜਾਣ 'ਤੇ ਕੋਤਵਾਲੀ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪਿੰਡ ਲਿੱਟਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਦੀ ਇਕੱਤਰਤਾ ਅਗਲੀ ਖ਼ਬਰ ਨਵ ਜਨਮੀ ਬੱਚੀ ਦਾ ਮਿ੍ਤਕ ਸਰੀਰ ਸੁੱਟਣ ਵਾਲੇ ਨਾ ਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।