18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਭਾਜਪਾ ਦੇ ਚੋਣ ਅਬਜ਼ਰਵਰ ਰਵੀ ਮਹਿੰਦਰੂ ਅੱਜ ਲੈਣਗੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਸੰਬੰਧੀ ਸੁਝਾਅ

ਅਜੀਤ ਡੈਸਕ 23-11-2025
ਫਗਵਾੜਾ, 22 ਨਵੰਬਰ (ਹਰਜੋਤ ਸਿੰਘ ਚਾਨਾ)-ਭਾਜਪਾ ਜ਼ਿਲ•ਾ ਕਪੂਰਥਲਾ ਦੀ ਇੱਕ ਅਹਿਮ ਮੀਟਿੰਗ 23 ਨਵੰਬਰ ਦਿਨ ਐਤਵਾਰ ਨੂੰ ਜ਼ਿਲ•ਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਦੁਪਹਿਰ 2.30 ਵਜੇ ਤੋਂ 4.30 ਵਜੇ ਤੱਕ ਹੋਟਲ ਅਸ਼ੀਸ਼ ਕੋਂਟੀਨੈਂਟਲ ਫਗਵਾੜਾ ਵਿਖੇ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਭਾਜਪਾ ਜ਼ਿਲ•ਾ ਕਪੂਰਥਲਾ ਦੇ ਜਨਰਲ ਸਕੱਤਰ ਕਪੂਰ ਚੰਦ ਥਾਪਰ ਨੇ ਦੱਸਿਆ ਕਿ ਮੀਟਿੰਗ 'ਚ ਪਾਰਟੀ ਹਾਈਕਮਾਂਡ ਵਲੋਂ ਨਿਯੁਕਤ ਕੀਤੇ ਜ਼ਿਲ•ਾ ਅਬਜ਼ਰਵਰ ਅਤੇ ਚੋਣ ਅਧਿਕਾਰੀ ਰਵੀ ਮਹਿੰਦਰੂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ | ਇਸ ਦੌਰਾਨ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਦੇ ਲਈ ਸੁਝਾਅ ਲਏ ਜਾਣਗੇ | ਉਨ੍ਹਾਂ ਨੇ ਜ਼ਿਲ•ਾ ਕਪੂਰਥਲਾ ਨਾਲ ਸਬੰਧਿਤ ਭਾਜਪਾ ਦੇ ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਵਿਧਾਇਕ, ਪੰਜਾਬ ਕਾਰਜਕਾਰਨੀ ਦੇ ਮੈਂਬਰਾਂ ਤੋਂ ਇਲਾਵਾ ਜ਼ਿਲੇ• ਦੇ ਸਮੂਹ ਅਹੁਦੇਦਾਰ, ਮਹਿਲਾ ਮੋਰਚਾ, ਯੁਵਾ ਮੋਰਚਾ, ਐਸ.ਸੀ. ਮੋਰਚਾ ਆਦਿ ਦੇ ਜ਼ਿਲ੍ਹਾ ਪ੍ਰਧਾਨਾਂ, ਜ਼ਿਲ੍ਹਾ ਕਪੂਰਥਲਾ ਦੇ ਸਮੂਹ ਮੰਡਲ ਪ੍ਰਧਾਨ ਤੇ ਜਨਰਲ ਸਕੱਤਰਾਂ ਨੂੰ ਮੀਟਿੰਗ 'ਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ | ਥਾਪਰ ਨੇ ਦੱਸਿਆ ਕਿ ਮੀਟਿੰਗ 'ਚ ਸੰਗਠਨ ਦੀ ਮਜ਼ਬੂਤੀ ਤੇ ਜ਼ਿਲ•ਾ ਲੀਡਰਸ਼ਿਪ ਨੂੰ ਬਾਰੇ ਮਹੱਤਵਪੂਰਨ ਰਣਨੀਤੀ ਵੀ ਤੈਅ ਕੀਤੀ ਜਾਵੇਗੀ |
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਬਣ ਰਹੀ ਯੂਨੀਵਰਸਿਟੀ 'ਚ ਹਰ ਸੰਭਵ ਯੋਗਦਾਨ ਪਾਵਾਂਗੇ-ਸੁਖਦੇਵ ਸਿੰਘ ਨਾਨਕਪੁਰ ਅਗਲੀ ਖ਼ਬਰ ਡਾ. ਚੱਬੇਵਾਲ ਵਲੋਂ ਪਸ਼ੂ ਜਨਮ ਕੰਟਰੋਲ ਸੈਂਟਰ ਤੇ ਵਾਹਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।