18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜੀ.ਐਨ.ਏ ਯੂਨੀਵਰਸਿਟੀ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 23-11-2025
ਫਗਵਾੜਾ, 22 ਨਵੰਬਰ (ਹਰਜੋਤ ਸਿੰਘ ਚਾਨਾ)- ਜੀ.ਐਨ.ਏ ਯੂਨੀਵਰਸਿਟੀ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਡਾ. ਹਰਜਿੰਦਰ ਸਿੰਘ ਚੀਮਾ ਚੇਅਰਮੈਨ ਚੀਮਾ ਬਾਇਲਰਜ ਲਿਮ. ਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਵੀ.ਕੇ. ਰਤਨ ਸ਼ਾਮਿਲ ਹੋਏ | ਇਸ ਮੌਕੇ ਚਾਂਸਲਰ ਗੁਰਦੀਪ ਸਿੰਘ ਸੀਹਰਾ, ਪੋ੍ਰ. ਚਾਂਸਲਰ ਜਸਲੀਨ ਸਿਹਰਾ, ਵਾਈਸ ਚਾਂਸਲਰ ਡਾ. ਹੇਮੰਤ ਸ਼ਰਮਾ, ਡਿਪਟੀ ਰਜਿਸਟਰਾਰ ਡਾ. ਕੁਨਾਲ ਬੈਂਸ, ਡੀਨ ਅਕੈਡਮਿਕਸ ਡਾ. ਮੋਨਿਕਾ ਹੰਸਪਾਲ, ਡੀਨ ਡਾ. ਨੀਰਜ ਪੁਰੀ ਤੇ ਡਿਪਟੀ ਕੰਟਰੋਲ ਆਫ਼ ਏਗਜਾਮੀਨੇਸ਼ਨਲ ਡਾ. ਅਨਿਲ ਪੰਡਿਤ ਨੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਸੁਆਗਤ ਕੀਤਾ | ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ ਤੇ ਜੀ.ਐਨ.ਏ ਗਰੁੱਪ ਤੇ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ | ਇਸ ਮੌਕੇ 36 ਸੋਨੇ, 29 ਚਾਂਦੀ ਤੇ 24 ਕਾਂਸੇ ਦੇ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਤੇ ਨਾਲ ਵੱਖ ਵੱਖ ਵਿਭਾਗਾਂ ਤੋਂ 16 ਪੀ.ਐਚ.ਡੀ, 100 ਪੋਸਟ ਗ੍ਰੈਜੂਏਟ ਤੇ 523 ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ | ਇਸ ਮੌਕੇ ਯੂਨੀਵਰਸਿਟੀ ਵਲੋਂ ਸਮਾਜ, ਉਦਯੋਗ ਤੇ ਰਾਸ਼ਟਰ ਲਈ ਮੁੱਖ ਮਹਿਮਾਨ ਵਲੋਂ ਪਾਏ ਯੋਗਦਾਨਾ ਦੇ ਸਨਮਾਨ ਵਜੋਂ ਡਾ. ਹਰਜਿੰਦਰ ਸਿੰਘ ਚੀਮਾ ਨੂੰ ਸਨਮਾਨਿਤ ਕੀਤਾ ਗਿਆ | ਯੂਨੀਵਰਸਿਟੀ ਵਲੋਂ ਕੈਮਿਸਟਰੀ ਦੀ ਵਿਦਿਆਰਥਣ ਸੁਸ਼੍ਰੀ ਅਨੀਸ਼ਾ ਨੂੰ ਗਵਰਨਰਜ਼ ਮੈਡਲ ਨਾਲ ਸਨਮਾਨਿਤ ਕੀਤਾ ਗਿਆ |
ਇਸ ਮੌਕੇ ਯੂਨੀਵਰਸਿਟੀ ਚਾਂਸਲਰ ਗੁਰਦੀਪ ਸਿੰਘ ਸੀਹਰਾ ਨੇ ਡਿਗਰੀ ਦੇ ਮਹੱਤਵ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਵਲੋਂ ਆਪਣੀ ਪੜ੍ਹਾਈ ਦੇ ਸਮੇਂ ਹਾਸਲ ਕੀਤੇ ਗਿਆਨ ਤੇ ਤਕਨੀਕਾਂ ਨੂੰ ਹੁਣ ਜ਼ਿੰਦਗੀ 'ਚ ਲਾਗੂ ਕਰਨਾ ਦਾ ਸਮਾਂ ਆ ਗਿਆ ਹੈ ਤੇ ਉਹ ਆਪਣੇ ਗਿਆਨ ਨਾਲ ਹੋਰਾਂ ਦੇ ਜੀਵਨ ਨੂੰ ਬਿਹਤਰ ਬਣਾ ਸਕਦੇ ਹਨ | ਉਨ੍ਹਾਂ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਤੇ ਉਨ੍ਹਾਂ ਨੂੰ ਆਪਣਾ ਗਿਆਨ ਵਿਸ਼ਵ ਪੱਧਰ 'ਤੇ ਫ਼ੈਲਾਉਣ ਲਈ ਪ੍ਰੇਰਿਤ ਕੀਤਾ | ਵਾਈਸ ਚਾਂਸਲਰ ਡਾ. ਹੇਮੰਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ 'ਚ ਮਿਹਨਤ ਕਰਕੇ ਚੰਗੇ ਮੁਕਾਮ 'ਤੇ ਪੁੱਜਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਨਗਰ ਪੰਚਾਇਤ ਬੇਗੋਵਾਲ ਦੀ ਮੀਟਿੰਗ 'ਚ ਹੋਈਆਂ ਅਹਿਮ ਵਿਚਾਰਾਂ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਬਣ ਰਹੀ ਯੂਨੀਵਰਸਿਟੀ 'ਚ ਹਰ ਸੰਭਵ ਯੋਗਦਾਨ ਪਾਵਾਂਗੇ-ਸੁਖਦੇਵ ਸਿੰਘ ਨਾਨਕਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।