19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਲਗਾਇਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਅਜੀਤ ਡੈਸਕ 23-11-2025
ਫਗਵਾੜਾ, 22 ਨਵੰਬਰ (ਹਰਜੋਤ ਸਿੰਘ ਚਾਨਾ)-ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਬਾਰੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਦੇ ਸਹਿਯੋਗ ਨਾਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਚਹੇੜੂ ਫਗਵਾੜਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ | ਇਸ ਕੈਂਪ 'ਚ ਡਾ. ਅਸ਼ੋਕ ਕੁਮਾਰ ਮਿੱਤਲ ਰਾਜ ਸਭਾ ਮੈਂਬਰ ਕਮ ਚਾਂਸਲਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ | ਇਸ ਕੈਂਪ ਦਾ ਉਦਘਾਟਨ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਵਲੋਂ ਕੀਤਾ ਗਿਆ | ਇਸ ਮੌਕੇ ਡਾ. ਅਸ਼ੋਕ ਕੁਮਾਰ ਮਿੱਤਲ ਤੇ ਅਮਿਤ ਕੁਮਾਰ ਪੰਚਾਲ ਨੇ ਸਰਕਾਰੀ ਵਿਭਾਗਾਂ ਦੇ ਅਦਾਰਿਆਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਨਿਰੀਖਣ ਕੀਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀ ਮਾਹਿਰਾਂ ਪਾਸੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜੋ ਤਕਨੀਕੀ ਗਿਆਨ ਅੱਜ ਹਾਸਿਲ ਕੀਤਾ ਹੈ, ਉਸ ਨੂੰ ਕਿਸਾਨ ਵੀਰ ਆਪਣੇ ਖੇਤਾਂ 'ਚ ਅਪਣਾ ਕੇ ਭਰਪੂਰ ਲਾਭ ਉਠਾਉਣ | ਇਸ ਕੈਂਪ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ ਡਾ. ਅਰੁਣ ਕੁਮਾਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਲੋਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ | ਇਸ ਤੋਂ ਪਹਿਲਾਂ ਡਾ. ਐਚ.ਪੀ.ਐਸ. ਭਰੋਤ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਅਤੇ ਹਾਜ਼ਰ ਕਿਸਾਨਾਂ ਨੂੰ ਜੀ ਆਇਆਂ ਕਿਹਾ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਕੁੱਲ ਰਕਬੇ ਦਾ 3.2 ਪ੍ਰਤੀਸ਼ਤ ਹਿੱਸਾ ਰਕਬਾ ਜ਼ਿਲ੍ਹਾ ਕਪੂਰਥਲਾ ਪੰਜਾਬ ਦੀ ਅੰਨ ਪੈਦਾਵਾਰ ਵਿਚ 3.3 ਪ੍ਰਤੀਸ਼ਤ ਕਣਕ, 4.1 ਪ੍ਰਤੀਸ਼ਤ ਝੋਨਾ, 2.2 ਪ੍ਰਤੀਸ਼ਤ ਮੱਕੀ ਅਤੇ 4.5 ਪ੍ਰਤੀਸ਼ਤ ਗੰਨੇ ਦਾ ਯੋਗਦਾਨ ਪਾਉਂਦਾ ਹੈ | ਉਨ੍ਹਾਂ ਵਲੋਂ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਅਤੇ ਹਾੜੀ ਦੀਆਂ ਫ਼ਸਲਾਂ ਦੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਕੈਂਪ ਵਿਚ ਡਾ. ਗਗਨਦੀਪ ਸਿੰਘ ਧਵਨ ਵਲੋਂ ਮਿੱਟੀ ਪਰਖ ਅਤੇ ਖਾਦਾਂ ਦੀ ਵਰਤੋਂ ਸਬੰਧੀ ਡਾ. ਜਸਪਾਲ ਸਿੰਘ ਵਲੋਂ ਖਾਦਾਂ ਦੀ ਵਰਤੋਂ ਸਬੰਧੀ, ਡਾ. ਉਜਾਗਰ ਸਿੰਘ ਵਾਲੀਆ ਵਲੋਂ ਕਣਕ ਦੇ ਨਦੀਨਾਂ ਦੀ ਰੋਕਥਾਮ ਸਬੰਧੀ, ਡਾ. ਹਰਮੀਤ ਸਿੰਘ ਵਲੋਂ ਕਣਕ ਦੀਆਂ ਕਿਸਮਾਂ ਸੰਬੰਧੀ, ਡਾ. ਸੁਮਨ ਜੋਲੀ ਵਲੋਂ ਕਣਕ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਸੰਬੰਧੀ, ਡਾ. ਅਮਨਦੀਪ ਕੌਰ ਵਲੋਂ ਸਬਜ਼ੀਆਂ ਦੀ ਕਾਸ਼ਤ ਸਬੰਧੀ, ਡਾ. ਰਜਿੰਦਰ ਕੁਮਾਰ ਵਲੋਂ ਕਮਾਦ ਦੀ ਫ਼ਸਲ ਦੀ ਕਾਸ਼ਤ ਸਬੰਧੀ, ਡਾ. ਅਨਿਲ ਸੂਦ ਵਲੋਂ ਮੌਸਮ ਸਬੰਧੀ, ਜਸਮਿੰਦਰ ਸਿੰਘ ਬਿੰਦਰਾ ਵਲੋਂ ਨਬਾਰਡ ਬੈਂਕ ਦੀਆਂ ਸਕੀਮਾਂ ਅਤੇ ਕੰਵਲਜੀਤ ਸਿੰਘ ਐਲ.ਡੀ.ਐਮ. ਵਲੋਂ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ | ਕੈਂਪ ਨੂੰ ਸਫ਼ਲ ਬਣਾਉਣ ਵਿਚ ਡਾ. ਜਸਪਾਲ ਸਿੰਘ ਸੰਧੂ ਵਾਇਸ ਚਾਂਸਲਰ ਐਲ.ਪੀ.ਯੂ., ਡਾ. ਪ੍ਰਦੀਪ ਸਿੰਘ ਸ਼ਲੇਜਾ ਡੀਨ ਸਕੂਲ ਆਫ਼ ਐਗਰੀਕਲਚਰ ਅਤੇ ਡਾ. ਪਰਮਜੀਤ ਸਿੰਘ ਮਹੇ ਖੇਤੀਬਾੜੀ ਅਫ਼ਸਰ ਫਗਵਾੜਾ ਵਲੋਂ ਵਿਸ਼ੇਸ਼ ਯੋਗਦਾਨ ਰਿਹਾ | ਡਾ. ਸਤਨਾਮ ਸਿੰਘ ਖੇਤੀਬਾੜੀ ਅਫ਼ਸਰ ਨਡਾਲਾ ਨੇ ਮੰਚ ਸੰਚਾਲਨ ਕੀਤਾ | ਇਸ ਮੌਕੇ ਨੈਸ਼ਨਲ ਐਵਾਰਡੀ ਕਿਸਾਨ ਸਰਵਣ ਸਿੰਘ ਚੰਦੀ ਨੇ ਸ਼ਹਿਦ ਦਾ ਸਟਾਲ ਲਾਇਆ | ਉਨ੍ਹਾਂ ਨੇ ਕੈਂਪ ਵਿਚ ਆਏ ਕਿਸਾਨਾਂ ਤੇ ਵਿਦਿਆਰਥੀਆਂ ਨੂੰ ਸ਼ਹਿਦ ਦੀਆਂ ਮੱਖੀਆਂ ਤੇ ਉਨ੍ਹਾਂ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਕਿਸਾਨ ਮੇਲੇ ਵਿਚ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ | ਇਸ ਮੌਕੇ ਪਰਾਲੀ ਦੇ ਪ੍ਰਬੰਧਨ ਲਈ ਵਧੀਆ ਕੰਮ ਕਰਨ ਵਾਲੇ ਅਗਾਂਹ ਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਸਿਖਲਾਈ ਅਫ਼ਸਰ ਕਪੂਰਥਲਾ ਡਾ. ਗੁਰਮੀਤ ਸਿੰਘ ਨੇ ਮੁੱਖ ਮਹਿਮਾਨਾਂ, ਸਮੁੱਚੀ ਮਾਹਿਰਾਂ ਦੀ ਟੀਮ ਅਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਖੇਤੀਬਾੜੀ ਅਫ਼ਸਰ ਵਿਸ਼ਾਲ ਕੌਸ਼ਲ, ਗੁਰਵਿੰਦਰ ਸਿੰਘ ਸੰਧੂ, ਖੇਤੀਬਾੜੀ ਵਿਕਾਸ ਅਫ਼ਸਰ ਗੁਰਜੋਤ ਸਿੰਘ, ਮਨਅਰਸਰੂਪ ਕੌਰ, ਹਰਕਮਲ ਸਿੰਘ ਸਹੋਤਾ, ਖੇਤੀਬਾੜੀ ਵਿਸਥਾਰ ਅਫ਼ਸਰ ਪਰਮਿੰਦਰ ਕੁਮਾਰ, ਰਣਬੀਰ ਸਿੰਘ, ਮਨੀਮ ਕੁਮਾਰ, ਡੀ.ਪੀ.ਡੀ. ਬਲਰਾਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਧਾਰਮਿਕ ਸਮਾਗਮ ਅੱਜ ਅਗਲੀ ਖ਼ਬਰ ਨਗਰ ਪੰਚਾਇਤ ਬੇਗੋਵਾਲ ਦੀ ਮੀਟਿੰਗ 'ਚ ਹੋਈਆਂ ਅਹਿਮ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।