19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਭਲਕੇ

ਅਜੀਤ ਡੈਸਕ 23-11-2025
ਕਪੂਰਥਲਾ, 22 ਨਵੰਬਰ (ਸਡਾਨਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਨਿਵਾਸੀ ਸੰਗਤਾਂ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਅੱਜ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ ਤੇ ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ ਵਲੋਂ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨਾਲ ਮੀਟਿੰਗ ਕੀਤੀ ਗਈ, ਇਸ ਸਬੰਧੀ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਸਬੰਧੀ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 24 ਨਵੰਬਰ ਨੂੰ ਸਵੇਰੇ 11 ਵਜੇ ਸਟੇਟ ਗੁਰਦੁਆਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਸ਼ਾਮ ਦੇ ਸਮੇਂ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜਥੇਦਾਰ ਡੋਗਰਾਂਵਾਲਾ ਤੇ ਮੈਨੇਜਰ ਅਵਤਾਰ ਸਿੰਘ ਨੇ ਦੱਸਿਆ ਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ |
ਪਿਛਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਇੰਟਰ ਸਕੂਲ ਮਾਡਲ ਮੇਕਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼... ਅਗਲੀ ਖ਼ਬਰ ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਧਾਰਮਿਕ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।