19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ

ਅਜੀਤ ਡੈਸਕ 23-11-2025
ਨਡਾਲਾ, 22 ਨਵੰਬਰ (ਰਘਬਿੰਦਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਇੱਕ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਗੁਰਬਚਨ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕੇਂਦਰ ਅਤੇ ਗੁਆਂਢੀ ਸੂਬਿਆਂ ਨਾਲੋਂ 16 ਫ਼ੀਸਦੀ ਮਹਿੰਗਾਈ ਭੱਤਾ ਘੱਟ ਦੇਣ, ਪੈਨਸ਼ਨਰਾਂ ਨੂੰ 2.59 ਦੇ ਗੁਣਾਂਕ ਲਾਗੂ ਨਾ ਕਰਨ, ਆਪਣੀ ਹੀ ਸਰਕਾਰ ਰਾਹੀਂ ਪੁਰਾਣੀ ਪੈਨਸ਼ਨ ਦੇਣ ਸਬੰਧੀ ਫ਼ੈਸਲੇ ਨੂੰ ਨੋਟੀਫ਼ਿਕੇਸ਼ਨ ਨਾ ਕਰਨਾ 200 ਰੁਪਏ ਜਜ਼ੀਆ ਵਿਕਾਸ ਟੈਕਸ ਉਗਰਾਹੁਣਾ ਆਦਿ ਮੰਗਾਂ ਨੂੰ ਲੈ ਕੇ ਦਸੰਬਰ ਮਹੀਨੇ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੰਡੀਗੜ੍ਹ ਵਿਖੇ ਕਿਸਾਨਾਂ ਵਾਂਗੂੰ ਪੱਕਾ ਧਰਨਾ ਲਾਉਣ ਦੇ ਪ੍ਰੋਗਰਾਮ ਨੂੰ ਸਫ਼ਲ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਵਿੱਚ ਲਖਬੀਰ ਸਿੰਘ, ਕਰਮ ਸਿੰਘ, ਨਾਨਕ ਚੰਦ, ਸੁਖਦੇਵ ਸਿੰਘ, ਸੁਰਿੰਦਰ ਸਿੰਘ ਸਾਹੀ, ਜਾਪ ਸਿੰਘ, ਕਸ਼ਮੀਰ ਸਿੰਘ, ਕਰਮ ਸਿੰਘ, ਮੱਖਣ ਸਿੰਘ, ਰਣਜੀਤ ਸਿੰਘ ਤੂਰ ਅਤੇ ਜਸਵੰਤ ਵਿਰਲੀ ਆਦਿ ਸਾਥੀ ਸ਼ਾਮਲ ਹੋਏ |
ਪਿਛਲੀ ਖ਼ਬਰ ਪਿੰਡ ਭੁੱਲਾਰਾਈ ਤੋਂ 30 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦਾ ਹੋਵੇਗਾ ਭਰਵਾਂ ਸਵਾਗਤ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਰਮਨਜੋਤ ਕੌਰ ਰਾਜ ਪੱਧਰੀ ਗਤਕਾ ਮੁਕਾਬਲੇ 'ਚ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।