ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ
ਅਜੀਤ ਡੈਸਕ
03-12-2025
ਕਪੂਰਥਲਾ, 2 ਦਸੰਬਰ (ਸਡਾਨਾ)-ਮਾਡਰਨ ਜੇਲ੍ਹ 'ਚੋਂ ਮੋਬਾਈਲ ਫੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ ਅਣਪਛਾਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਹਾਈ ਸਕਿਉਰਿਟੀ ਜ਼ੋਨ ਦੀ ਜਾਂਚ ਕੀਤੀ ਗਈ ਤਾਂ ਲਾਵਾਰਸ ਹਾਲਤ ਵਿਚ ਤਿੰਨ ਮੋਬਾਈਲ ਫੋਨ ਬਰਾਮਦ ਹੋਏ, ਜਿਸ ਤਹਿਤ ਅਣਪਛਾਤੇ ਹਵਾਲਾਤੀਆਂ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |