28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

¸ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ¸ ਫਗਵਾੜਾ ਬਲਾਕ ਸੰਮਤੀ ਲਈ 3 ਨਾਮਜ਼ਦਗੀਆਂ

ਅਜੀਤ ਡੈਸਕ 03-12-2025
ਫਗਵਾੜਾ, 2 ਦਸੰਬਰ (ਹਰਜੋਤ ਸਿੰਘ ਚਾਨਾ)-ਕਪੂਰਥਲਾ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲਈ ਨਾਮਜ਼ਦਗੀਆਂ ਜਾਰੀ ਹਨ | ਜ਼ਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਅਮਿੱਤ ਕੁਮਾਰ ਪੰਚਾਲ ਨੇ ਦੱਸਿਆ ਕਿ ਅੱਜ ਦੇ ਦਿਨ ਫਗਵਾੜਾ ਬਲਾਕ ਸੰਮਤੀ ਲਈ ਤਿੰਨ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ | ਐਸ.ਡੀ.ਐਮ ਜਸ਼ਨਜੀਤ ਸਿੰਘ ਨੇ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ 4 ਦਸੰਬਰ ਦਿਨ ਵੀਰਵਾਰ ਨੂੰ ਹੋਵੇਗੀ | ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ (ਸ਼ੁੱਕਰਵਾਰ) ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ ਨੂੰ ਸ਼ਨੀਵਾਰ ਸ਼ਾਮ 3 ਵਜੇ ਤੱਕ ਹੋਵੇਗੀ | ਉਨ੍ਹਾਂ ਦੱਸਿਆ ਕਿ ਚੋਣ 14 ਦਸੰਬਰ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ | ਪੋਲ ਹੋਈਆਂ ਵੋਟਾਂ ਦੀ ਗਿਣਤੀ 17 ਦਸੰਬਰ (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ 10 ਜ਼ੋਨ ਹਨ ਜਦਕਿ ਪੰਚਾਇਤ ਸੰਮਤੀਆਂ ਕਪੂਰਥਲਾ, ਫੱਤੂਢੀਂਗਾ, ਸੁਲਤਾਨਪੁਰ, ਫਗਵਾੜਾ, ਨਡਾਲਾ ਦੇ 88 ਜ਼ੋਨ ਹਨ |
ਪਿਛਲੀ ਖ਼ਬਰ 'ਆਪ' ਆਗੂ ਦੇ ਘਰ 'ਤੇ ਫਾਇਰਿੰਗ ਮਾਮਲਾ ਗੈਂਗਸਟਰ ਕਾਲਾ ਰਾਣਾ ਨੂੰ ਪੁਲਿਸ ਨੇ ਪੋ੍ਰਡਕਸ਼ਨ ਵਾਰੰਟ 'ਤੇ ਲਿਆਂਦਾ ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।