28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

'ਆਪ' ਆਗੂ ਦੇ ਘਰ 'ਤੇ ਫਾਇਰਿੰਗ ਮਾਮਲਾ ਗੈਂਗਸਟਰ ਕਾਲਾ ਰਾਣਾ ਨੂੰ ਪੁਲਿਸ ਨੇ ਪੋ੍ਰਡਕਸ਼ਨ ਵਾਰੰਟ 'ਤੇ ਲਿਆਂਦਾ

ਅਜੀਤ ਡੈਸਕ 03-12-2025
ਫਗਵਾੜਾ, 2 ਦਸੰਬਰ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਦੇ ਆਗੂ ਦਲਜੀਤ ਰਾਜੂ ਦੇ ਘਰ 'ਚ 27 ਨਵੰਬਰ ਦੀ ਅੱਧੀ ਰਾਤ ਹੋਈ ਫਾਇਰਿੰਗ ਮਾਮਲੇ ਦੀ ਜਾਂਚ 'ਚ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਗੈਂਗਸਟਰ ਵੀਰਿੰਦਰ ਪ੍ਰਤਾਪ ਸਿੰਘ ਉਰਫ਼ ਕਾਲਾ ਰਾਣਾ ਨੂੰ ਮੰਗਲਵਾਰ ਨੂੰ ਗੁਰੂਗ੍ਰਾਮ ਦੇ ਭੋਂਡਸੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਫਗਵਾੜਾ ਲਿਆ ਕੇ ਅਦਾਲਤ 'ਚ ਪੇਸ਼ ਕੀਤਾ | ਜਿੱਥੇ ਮਾਨਯੋਗ ਅਦਾਲਤ ਵਲੋਂ ਰਾਣਾ ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਪੁਲਿਸ ਵਲੋਂ ਰਾਣਾ ਨੂੰ ਜਾਂਚ ਦੌਰਾਨ ਉਸ ਦੀ ਸ਼ੱਕੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਇਸ ਮਾਮਲੇ 'ਚ ਸ਼ਾਮਿਲ ਕੀਤਾ ਗਿਆ ਹੈ | ਦੂਸਰੇ ਪਾਸੇ ਪੁਲਿਸ ਵਲੋਂ ਗਿ੍ਫ਼ਤਾਰ ਤਿੰਨਾਂ ਦੋਸ਼ੀਆਂ ਘਨਸ਼ਿਆਮ ਤਿਵਾੜੀ, ਉਸ ਦੀ ਮਾਤਾ ਨੀਰਜ ਕੁਮਾਰੀ ਤੇ ਭਰਾ ਦੀਪਕ ਤਿਵਾੜੀ ਨੂੰ ਵੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਅਦਾਲਤ ਨੇ ਮੁੜ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਪੁਲਿਸ ਦਾ ਦਾਅਵਾ ਹੈ ਕਿ ਇਹ ਤਿੰਨੇ ਸ਼ੂਟਰਾਂ ਨੂੰ ਪਨਾਹ ਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ 'ਚ ਸ਼ਾਮਲ ਸਨ | ਐਸ.ਪੀ. ਮਾਧਵੀ ਸ਼ਰਮਾ ਨੇ ਸੰਪਰਕ ਕਰਨ 'ਤੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ | ਵਰਨਣਯੋਗ ਹੈ ਕਿ 27 ਨਵੰਬਰ ਦੀ ਰਾਤ ਨੂੰ ਦੋ ਹਮਲਾਵਰਾਂ ਨੇ ਆਪ ਆਗੂ ਦਲਜੀਤ ਰਾਜੂ ਦੇ ਘਰ 'ਤੇ ਫਾਇਰਿੰਗ ਕਰ ਦਿੱਤੀ ਸੀ ਜਿਸ ਦੌਰਾਨ 23 ਦੇ ਕਰੀਬ ਫਾਇਰ ਹੋਏ ਸਨ ਤੇ ਪੁਲਿਸ ਵਲੋਂ ਇਸ ਸਬੰਧ 'ਚ ਵੱਖ ਵੱਖ ਟੀਮਾਂ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਤੇ ਇਸ ਸਬੰਧ 'ਚ ਪੁਲਿਸ ਵਲੋਂ ਪਹਿਲਾ ਤਿੰਨ ਵਿਅਕਤੀਆਂ ਨੂੰ ਹਰਿਆਣਾ ਤੋਂ ਗਿ੍ਫ਼ਤਾਰ ਕੀਤਾ ਗਿਆ ਸੀ ਤੇ ਇਸ ਦੀ ਜਾਂਚ ਜਾਰੀ ਸੀ |
ਪਿਛਲੀ ਖ਼ਬਰ ਐਨ.ਐਚ.ਐਮ. ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਅਗਲੀ ਖ਼ਬਰ ¸ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ¸ ਫਗਵਾੜਾ ਬਲਾਕ ਸੰਮਤੀ ਲਈ 3 ਨਾਮਜ਼ਦਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।