28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਐਨ.ਐਚ.ਐਮ. ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ

ਅਜੀਤ ਡੈਸਕ 03-12-2025
ਕਪੂਰਥਲਾ, 2 ਦਸੰਬਰ (ਅਮਨਜੋਤ ਸਿੰਘ ਵਾਲੀਆ)-2 ਮਹੀਨੇ ਬੀਤ ਜਾਣ ਦੇ ਬਾਵਜੂਦ ਤਨਖ਼ਾਹਾਂ ਜਾਰੀ ਨਾ ਹੋਣ ਕਾਰਨ ਅੱਜ ਫਿਰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ | ਇਸ ਸੰਬੰਧੀ ਯੂਨੀਅਨ ਦੇ ਪੰਜਾਬ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ 'ਚ ਪਿਛਲੇ ਕਈ ਸਾਲਾਂ ਤੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਆਪਣੀਆਂ ਸੇਵਾਵਾਂ ਦੇ ਰਹੇ ਹਨ | ਰਾਮ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਸ਼ੁਰੂ ਤੋਂ ਹੀ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨਾਲ ਮਤਰੇਆ ਵਿਹਾਰ ਕੀਤਾ ਜਾਂਦਾ ਹੈ ਤੇ ਹੁਣ ਤਨਖ਼ਾਹਾਂ ਦਾ ਸਮੇਂ ਸਿਰ ਜਾਰੀ ਨਾ ਹੋਣਾ ਕਰਮਚਾਰੀਆਂ ਦੀਆਂ ਤਕਲੀਫ਼ਾਂ 'ਚ ਵਾਧਾ ਕਰ ਰਿਹਾ ਹੈ | ਜ਼ਿਕਰਯੋਗ ਹੈ ਕਿ ਯੂਨੀਅਨ ਵਲੋਂ 1 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਕਰ ਦਿੱਤੀ ਗਈ ਹੈ, ਜਿਸ ਵਜੋਂ ਅੱਜ 3 ਦਸੰਬਰ ਨੂੰ ਪੂਰੇ ਕਪੂਰਥਲਾ ਜ਼ਿਲੇ੍ਹ ਦੇ ਕਰਮਚਾਰੀ ਰੈਲੀ ਕਰਨਗੇ ਤੇ ਡੀ.ਸੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਏ.ਐਮ. ਯੂਨੀਅਨ ਦੀ ਜ਼ਿਲ੍ਹਾ ਆਗੂ ਸ਼ਰਨਜੀਤ ਕੌਰ ਨੇ ਦੱਸਿਆ ਕਿ 3 ਦਸੰਬਰ ਨੂੰ ਹੋਣ ਵਾਲੇ ਟੀਕਾਕਰਨ ਸੈਸ਼ਨ ਦਾ ਮੁਕੰਮਲ ਤੌਰ 'ਤੇ ਬਾਈਕਾਟ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਨੈ ਮੱਲਣ, ਡਾ. ਯੋਗੇਸ਼ ਸਹਿਗਲ, ਗੁਰਵਿੰਦਰ, ਅਵਨੇਸ਼, ਰਮਿੰਦਰ, ਸੰਤੋਸ਼, ਪੰਕਜ ਵਾਲੀਆ, ਪਿ੍ਯੰਕਾ ਸ਼ਰਮਾ, ਕਮਲਜੀਤ ਸਿੰਘ, ਮਨੀਸ਼ ਕੁਮਾਰ ਤੋਂ ਇਲਾਵਾ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ 18 ਸਾਲਾ ਲੜਕੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਅਗਲੀ ਖ਼ਬਰ 'ਆਪ' ਆਗੂ ਦੇ ਘਰ 'ਤੇ ਫਾਇਰਿੰਗ ਮਾਮਲਾ ਗੈਂਗਸਟਰ ਕਾਲਾ ਰਾਣਾ ਨੂੰ ਪੁਲਿਸ ਨੇ ਪੋ੍ਰਡਕਸ਼ਨ ਵਾਰੰਟ 'ਤੇ ਲਿਆਂਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।