ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਯੂਨੀਅਨ ਨਾਲ ਸੰਬੰਧਿਤ ਆਗੂਆਂ ਤੇ ਵਰਕਰਾਂ ਨੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ 'ਚ ਰੋਸ ਵਿਖਾਵੇ 'ਚ ਸ਼ਾਮਿਲ ਹੋਏ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਕੌਮੀ ਮੀਤ ਪ੍ਰਧਾਨ ਸੁਖਜੀਤ ਸਿੰਘ, ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਆਗੂ ਸਰਵਜੀਤ ਸਿੰਘ ਤੇ ਹੋਰ ਆਗੂਆਂ 'ਤੇ ਦਰਜ ਕੀਤੀ ਗਈ ਐਫ.ਆਈ.ਆਰ. ਦੀਆਂ ਕਾਪੀਆਂ ਸਾੜ ਕੇ ਰੋਸ ਵਿਖਾਵਾ ਕੀਤਾ | ਇਸ ਮੌਕੇ ਮਾਸਟਰ ਕੇਡਰ ਯੂਨੀਅਨ ਦੇ ਆਗੂ ਸੰਦੀਪ ਕੁਮਾਰ, ਨਰੇਸ਼ ਕੋਹਲੀ, ਅਰਜਨਜੀਤ ਸਿੰਘ, ਰਜਿੰਦਰ ਸ਼ਰਮਾ, ਤਰਮਿੰਦਰ ਸਿੰਘ ਮੱਲੀ ਤੇ ਹਰਪ੍ਰੀਤ ਸਿੰਘ ਨੇ ਦਿੱਲੀ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ ਕਰ ਰਹੇ ਆਗੂਆਂ 'ਤੇ ਝੂਠੇ ਕੇਸ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਵਰਗ ਦਾ ਸੰਵਿਧਾਨਕ ਹੱਕ ਹੈ | ਉਨ੍ਹਾਂ ਦਿੱਲੀ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਮੁਲਾਜ਼ਮ ਆਗੂਆਂ 'ਤੇ ਦਰਜ ਕੀਤੇ ਗਏ ਝੂਠੇ ਕੇਸ ਤੁਰੰਤ ਰੱਦ ਕੀਤੇ ਜਾਣ | ਮਾਸਟਰ ਕੇਡਰ ਯੂਨੀਅਨ ਨੇ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤੇ ਜਾ ਰਹੇ ਸੰਘਰਸ਼ ਦੀ ਵੀ ਹਮਾਇਤ ਕੀਤੀ | ਇਸ ਮੌਕੇ ਦਲਬੀਰ ਸਿੰਘ, ਜਗਜੀਤ ਸਿੰਘ, ਜਸਪਾਲ ਸਿੰਘ, ਅੰਕੁਸ਼ ਨਾਰੰਗ, ਰਮਨਦੀਪ ਸਿੰਘ, ਸਰਬਜੀਤ ਕੌਰ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਮਨਜੋਤ ਕੌਰ, ਇੰਦਰਜੀਤ ਕੌਰ, ਗੁਰਿੰਦਰ ਕੌਰ, ਗੁਰਮੀਤ ਕੌਰ, ਹਰਨੇਕ ਸਿੰਘ, ਕੁਲਦੀਪ ਸਿੰਘ ਮੈਰੀਪੁੁਰ, ਅਵਤਾਰ ਸਿੰਘ, ਦਵਿੰਦਰ ਸਿੰਘ, ਅਮਨ ਓਬਰਾਏ, ਇੰਦਰਵੀਰ ਅਰੋੜਾ, ਵਿਨੋਦ ਕੁਮਾਰ, ਸੰਦੀਪ ਸਿੰਘ, ਸੁਰਜੀਤ ਸਿੰਘ, ਮੋਠਾਂਵਾਲਾ, ਸੁਖਦੇਵ ਸਿੰਘ ਮੰਗੂਪੁਰ, ਜਗਤਾਰ ਸਿੰਘ ਨਡਾਲੀ ਆਦਿ ਹਾਜ਼ਰ ਸਨ |