ਫਗਵਾੜਾ, 2 ਦਸੰਬਰ (ਚਾਨਾ)-ਰਾਵਲਪਿੰਡੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਰਾਵਲਪਿੰਡੀ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਸ਼ੇ ਦਾ ਸੇਵਨ ਕਰਨ ਦੇ ਆਦੀ ਹਨ ਤੇ ਅੱਜ ਵੀ ਪਿੰਡ ਰਾਮਗੜ੍ਹ ਨੂੰ ਜਾਂਦੇ ਰਾਹ 'ਚ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਹੇ ਹਨ | ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸ਼ਭਮ ਪੁੱਤਰ ਬੰਟੀ ਵਾਲੀ ਜਗਪਾਲਪੁਰ, ਪਿ੍ੰਸ ਪੁੱਤਰ ਸਰੂਪ ਲਾਲ ਵਾਸੀ ਨਸੀਰਾਬਾਦ ਤੇ ਸੰਦੀਪ ਪੁੱਤਰ ਚਮਨ ਲਾਲ ਵਾਸੀ ਪਿੰਡ ਪਾਂਸ਼ਟਾ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੇ ਦਾ ਸੇਵਨ ਕਰਨ ਵਾਲਾ ਸਾਮਾਨ ਬਰਾਮਦ ਕੀਤਾ ਹੈ |