28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਨਸ਼ਾ ਕੇਵਲ ਇਕ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਪੂਰੇ ਸਮਾਜ ਲਈ ਇਕ ਚੁਣੌਤੀ ਹੈ-ਅਨਮੋਲਜੀਤ ਕੌਰ

ਅਜੀਤ ਡੈਸਕ 03-12-2025
ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਲੀਗਲ ਏਡ ਸੈੱਲ ਵਲੋਂ ਨਸ਼ਾ ਮੁਕਤ ਪੰਜਾਬ ਵਿਸ਼ੇ 'ਤੇ ਇਕ ਭਾਸ਼ਨ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਅਨਮੋਲਜੀਤ ਕੌਰ ਸਹਾਇਕ ਜ਼ਿਲ੍ਹਾ ਅਟਾਰਨੀ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਮੁੱਖ ਰਿਸੋਰਸ ਪਰਸਨ ਨੇ ਨਸ਼ਿਆਂ ਦੇ ਵਧਦੇ ਖ਼ਤਰੇ ਤੇ ਨੌਜਵਾਨਾਂ 'ਤੇ ਉਸ ਦੇ ਮਾਰੂ ਪ੍ਰਭਾਵ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਨਸ਼ਾ ਕੇਵਲ ਇਕ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਪੂਰੇ ਸਮਾਜ ਲਈ ਇਕ ਚੁਣੌਤੀ ਹੈ, ਜਿਸ ਨਾਲ ਸੰਗਠਿਤ ਤੌਰ 'ਤੇ ਲੜਨ ਦੀ ਲੋੜ ਹੈ | ਸਹਾਇਕ ਜ਼ਿਲ੍ਹਾ ਅਟਾਰਨੀ ਨੇ ਨਸ਼ਿਆਂ ਨੂੰ ਸਮਾਜ ਲਈ ਸਭ ਤੋਂ ਵੱਡੀ ਬੁਰਾਈ ਦੱਸਿਆ | ਉਨ੍ਹਾਂ ਨੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਜਾਗਰੂਕਤਾ ਫੈਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿਚ ਜ਼ਿੰਮੇਵਾਰੀ ਦੀ ਭਾਵਨਾ ਜਗਾਉਂਦੇ ਹਨ | ਭਾਸ਼ਨ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਨਸ਼ਿਆਂ ਦੇ ਸਮਾਜ, ਪਰਿਵਾਰ ਤੇ ਜਵਾਨੀ 'ਤੇ ਪੈਣ ਵਾਲੇ ਪ੍ਰਭਾਵ ਤੇ ਤਬਾਹਕੁਨ ਨਤੀਜਿਆਂ ਨੂੰ ਉਜਾਗਰ ਕੀਤਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ | ਸਮਾਗਮ ਦੌਰਾਨ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਮੰਚ ਸੰਚਾਲਨ ਦੇ ਫ਼ਰਜ਼ ਅਦਾ ਕੀਤੇ ਤੇ ਲੀਗਲ ਏਡ ਸੈੱਲ ਦੀ ਕਨਵੀਨਰ ਪ੍ਰੋ. ਦਮਨਜੀਤ ਕੌਰ ਨੇ ਰਿਸੋਰਸ ਪਰਸਨ ਤੇ ਹੋਰ ਸ਼ਖ਼ਸੀਅਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ |
ਪਿਛਲੀ ਖ਼ਬਰ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।