ਖਲਵਾੜਾ, 2 ਦਸੰਬਰ (ਮਨਦੀਪ ਸਿੰਘ ਸੰਧੂ)-ਆਗਾਮੀ 14 ਦਸੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਸਬੰਧ ਵਿਚ ਅੱਜ ਬਲਾਕ ਸੰਮਤੀ ਜ਼ੋਨ ਭੁੱਲਾਰਾਈ ਤੋਂ ਆਜ਼ਾਦ ਉਮੀਦਵਾਰ ਕੁਲਵੰਤ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਕੁਲਵੰਤ ਸਿੰਘ ਪਹਿਲਾਂ ਪਿੰਡ ਦੇ ਸਰਪੰਚ ਰਹਿ ਚੁੱਕੇ ਹਨ ਅਤੇ ਇਲਾਕੇ ਵਿਚ ਉਨ੍ਹਾਂ ਦਾ ਕਾਫ਼ੀ ਨਾਮ ਹੋਣ ਕਰਕੇ ਸਮੂਹ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਨਾਲ ਜਾ ਕੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਇਸ ਮੌਕੇ ਉਨ੍ਹਾਂ ਦੇ ਨਾਲ ਪਿੰਡ ਦੇ ਸਰਪੰਚ ਰਜਤ ਭਨੋਟ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ |