28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਆੜ੍ਹਤੀ ਖਿੰਡਾ ਨੂੰ ਜ਼ੋਨ ਭਰੋਆਣਾ ਤੋਂ ਰਾਣਾ ਧੜੇ ਨੇ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਐਲਾਨਿਆ

ਅਜੀਤ ਡੈਸਕ 03-12-2025
ਸੁਲਤਾਨਪੁਰ ਲੋਧੀ , 2 ਦਸੰਬਰ (ਪ.ਪ.)-ਹਲਕਾ ਸੁਲਤਾਨਪੁਰ ਲੋਧੀ ਦੇ ਨੌਜਵਾਨ ਆੜ੍ਹਤੀਆ ਆਗੂ ਅਮਰਜੀਤ ਸਿੰਘ ਖਿੰਡਾ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭਰੋਆਣਾ ਤੋਂ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਧੜੇ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ | ਆੜ੍ਹਤੀਆ ਖਿੰਡਾ ਨੂੰ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਐਲਾਨੇ ਜਾਣ 'ਤੇ ਹਲਕੇ ਦੇ ਵਰਕਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਇੱਥੇ ਵਰਨਣਯੋਗ ਹੈ ਹਲਕੇ ਦੀ ਰਾਜਨੀਤੀ ਵਿਚ ਚੰਗਾ ਆਧਾਰ ਰੱਖਣ ਵਾਲੇ ਅਮਰਜੀਤ ਸਿੰਘ ਖਿੰਡਾ ਲੰਮੇ ਸਮੇਂ ਤੋਂ ਸਰਗਰਮ ਸਨ | ਖਿੰਡਾ ਦੇ ਚੋਣ ਮੈਦਾਨ 'ਚ ਉੱਤਰਨ ਨਾਲ ਜ਼ੋਨ ਭਰੋਆਣਾ ਵਿਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਖਿੰਡਾ ਨੇ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ |
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਕੋਟਲੀ ਸੱਕਾਂ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਤਿਆਰੀ 'ਚ ਲੱਗੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।