ਕਪੂਰਥਲਾ, 3 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸ਼ੇਖੂਪੁਰ ਵਿਖੇ ਇਕ ਮਜ਼ਦੂਰ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਕਰਨ ਨੇ ਦੱਸਿਆ ਕਿ ਸੁਰਜੀਤ ਕੁਮਾਰ ਮਿਸ਼ਰਾ ਪੁੱਤਰ ਸ਼ਿਆਮ ਦੇਵ ਮਿਸ਼ਰਾ ਵਾਸੀ ਸ਼ੇਖੂਪੁਰ ਜੋ ਕਿ ਖੇਤਾਂ 'ਚ ਲੇਬਰ ਦਾ ਕੰਮ ਕਰਦਾ ਹੈ ਨੂੰ ਉਸ ਦੇ ਸਾਥੀ ਸਿਵਲ ਹਸਪਤਾਲ 'ਚ ਬੇਹੋਸ਼ੀ ਦੀ ਹਾਲਤ ਵਿਚ ਲੈ ਕੇ ਆਏ ਸਨ | ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ | ਉਸ ਦੇ ਸਾਥੀਆਂ ਨੇ ਦੱਸਿਆ ਕਿ ਸੁਰਜੀਤ ਕੁਮਾਰ ਮਿਸ਼ਰਾ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਸੋ ਗਿਆ ਸੀ, ਪਰ ਜਦੋਂ ਸਵੇਰੇ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਉੱਠਿਆ | ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |