16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਦੇ ਬਲਾਕ ਸੰਮਤੀ ਚੋਣਾਂ ਲਈ ਬੀ.ਡੀ.ਪੀ.ਓ ਦਫ਼ਤਰ ਢਿਲਵਾਂ ਤੋਂ 48 ਐਨ.ਓ.ਸੀ. ਜਾਰੀ

ਅਜੀਤ ਡੈਸਕ 04-12-2025
ਢਿਲਵਾਂ, 3 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਚਾਹਵਾਨ ਉਮੀਦਵਾਰਾਂ ਵਲੋਂ ਜਿੱਥੇ ਆਪੋ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹਨ ਉੱਥੇ ਨਾਮਜ਼ਦਗੀਆਂ ਭਰਨ ਤੋਂ ਪਹਿਲਾ ਲੋੜੀਂਦੇ ਦਸਤਾਵੇਜ਼ ਪੂਰੇ ਕੀਤੇ ਜਾ ਰਹੇ ਹਨ ਤੇ ਇਸੇ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਚੋਣਾਂ ਲੜਨ ਦੇ ਚਾਹਵਾਨ ਵਿਅਕਤੀਆਂ ਵਲੋਂ ਇਤਰਾਜ਼ਹੀਣਤਾ ਸਰਟੀਫਿਕੇਟ ਲਏ ਜਾ ਰਹੇ ਹਨ | ਇਸ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਢਿਲਵਾਂ ਪਾਸੋਂ ਮਿਲੀ ਜਾਣਕਾਰੀ ਅਨੁਸਾਰ 3 ਦਸੰਬਰ ਤੱਕ 48 ਦੇ ਕਰੀਬ ਵਿਅਕਤੀਆਂ ਵਲੋਂ ਆਪੋ ਆਪਣੀ ਐਨ.ਓ.ਸੀ ਲਈ ਗਈ ਹੈ, ਜਾਣਕਾਰੀ ਅਨੁਸਾਰ ਐਨ.ਓ.ਸੀ ਲਈ ਕੱਲ੍ਹ 4 ਦਸੰਬਰ ਤੱਕ ਆਖਰੀ ਮਿਤੀ ਹੈ ਤੇ ਚਾਹਵਾਨ ਵਿਅਕਤੀਆਂ ਦੀ ਇਹ ਕੋਸ਼ਿਸ਼ ਹੋਵੇਗੀ ਕਿ ਉਹ ਆਪਣੀ ਐਨ.ਓ. ਸੀ ਪ੍ਰਾਪਤ ਕਰ ਲੈਣ |
ਪਿਛਲੀ ਖ਼ਬਰ ਫਾਰਮੇਸੀ ਅਫ਼ਸਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਿਹਤ ਵਿਭਾਗ ਦੇ ਹੈੱਡ ਕੁਆਰਟਰ ਮੂਹਰੇ ਰੋਸ ਵਿਖਾਵਾ ਕੀਤਾ ਜਾਵੇਗਾ-ਸੁਖ... ਅਗਲੀ ਖ਼ਬਰ ਲੱਖਪੁਰ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਬਹਾਦਰ ਸਿੰਘ ਸੰਗਤਪੁਰ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।