16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਨੰਦ ਕਾਲਜ 'ਚ ਕਰਵਾਇਆ ਵਿਸ਼ਵ ਏਡਜ਼ ਦਿਵਸ ਸੰਬੰਧੀ ਸੈਮੀਨਾਰ

ਅਜੀਤ ਡੈਸਕ 04-12-2025
ਕਪੂਰਥਲਾ, 3 ਦਸੰਬਰ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਵਿਸ਼ਵ ਏਡਜ਼ ਦਿਵਸ ਸੰਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਏਡਜ਼ ਇਕ ਅਜਿਹੀ ਬਿਮਾਰੀ ਹੈ, ਜੋ ਵਿਅਕਤੀ 'ਚ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਨੂੰ ਕਮਜ਼ੋਰ ਕਰਦੀ ਹੈ | ਉਨ੍ਹਾਂ ਕਿਹਾ ਕਿ ਐਚ.ਆਈ.ਵੀ. ਵਾਇਰਸ ਦੇ ਕਾਰਨ ਏਡਜ਼ ਹੁੰਦੀ ਹੈ | ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਏਡਜ਼ ਦਾ ਇਲਾਜ ਸੰਭਵ ਹੈ, ਪਰ ਜਾਗਰੂਕਤਾ ਤੇ ਸਾਵਧਾਨੀ ਵਰਤਣੀ ਅਤਿ ਜ਼ਰੂਰੀ ਹੈ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਐਚ.ਆਈ.ਵੀ. ਏਡਜ਼ ਦੇ ਲਈ ਸਭ ਤੋਂ ਪ੍ਰਭਾਵੀ ਇਲਾਜ ਐਂਟੀਰੋਟੋ੍ਰਵਾਇਰਲ ਥੈਰੇਪੀ ਹੈ, ਜੋ ਵਾਇਰਸ ਨੂੰ ਸਰੀਰ ਵਿਚ ਵਧਣ ਤੋਂ ਰੋਕਦੀ ਹੈ | ਉਨ੍ਹਾਂ ਕਿਹਾ ਕਿ ਸਹੀ ਇਲਾਜ ਕਰਕੇ ਲੋਕ ਲੰਬੀ ਅਤੇ ਤੰਦਰੁਸਤ ਜ਼ਿੰਦਗੀ ਬਤੀਤ ਕਰ ਸਕਦੇ ਹਨ | ਸੈਮੀਨਾਰ ਵਿਚ ਕਾਲਜ ਦੇ ਵੱਖ-ਵੱਖ ਕੋਰਸਾਂ ਦੇ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੇ ਭਾਗ ਲਿਆ |
ਪਿਛਲੀ ਖ਼ਬਰ ਅਧਿਆਪਕ ਅਵਤਾਰ ਸਿੰਘ ਪ੍ਰਾਈਡ ਆਫ਼ ਸਕੂਲ 2025 ਦੇ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।