16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਧਿਆਪਕ ਅਵਤਾਰ ਸਿੰਘ ਪ੍ਰਾਈਡ ਆਫ਼ ਸਕੂਲ 2025 ਦੇ ਐਵਾਰਡ ਨਾਲ ਸਨਮਾਨਿਤ

ਅਜੀਤ ਡੈਸਕ 04-12-2025
ਸੁਲਤਾਨਪੁਰ ਲੋਧੀ, 3 ਦਸੰਬਰ (ਨਰੇਸ਼ ਹੈਪੀ)-ਫੈਪ ਫੈੱਡਰੇਸ਼ਨ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ 'ਫੈਪ ਨੈਸ਼ਨਲ ਐਵਾਰਡ 2025' ਕਰਵਾਇਆ ਗਿਆ | ਇਹ ਸਮਾਰੋਹ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਹਰਿਆਣਾ ਦੇ ਗਵਰਨਰ ਸ਼੍ਰੀ ਆਸ਼ਿਮ ਕੁਮਾਰ ਘੋਸ਼, ਸੀ.ਆਈ.ਐਸ.ਸੀ.ਈ. ਬੋਰਡ ਦੇ ਚੇਅਰਮੈਨ ਡਾ. ਜੀ. ਇਮੈਨੂਅਲ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਤੇ ਪੰਜਾਬੀ ਸਿੰਗਰ ਜਸਵੀਰ ਸਿੰਘ ਜੱਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਵਿਚ ਅਧਿਆਪਕਾਂ, ਪਿ੍ੰਸੀਪਲਾਂ ਤੇ ਹਰ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਕੂਲਾਂ ਦੀ ਅਲੱਗ ਅਲੱਗ ਕੈਟਾਗਰੀ ਤਹਿਤ ਰਜਿਸਟਰੇਸ਼ਨ ਕੀਤੀ ਗਈ ਸੀ ਅਤੇ ਜਿਸ ਵਿਚ ਭਾਰੀ ਗਿਣਤੀ ਵਿਚ ਪੰਜਾਬ ਤੇ ਦੇਸ਼ ਭਰ ਵਿਚੋਂ 18 ਸੂਬਿਆਂ ਦੇ ਪ੍ਰਾਈਵੇਟ ਸਕੂਲਾਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਅਧਿਆਪਕ ਮਿਸਟਰ ਅਵਤਾਰ ਸਿੰਘ ਨੂੰ ਪ੍ਰਾਈਡ ਆਫ਼ ਸਕੂਲ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਪ੍ਰਾਈਡ ਆਫ਼ ਸਕੂਲ ਦੇ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ਲਈ ਮਿਸਟਰ ਅਵਤਾਰ ਸਿੰਘ ਨੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਤੇ ਪਿ੍ੰਸੀਪਲ ਮੋਨਾ ਘਈ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਖ਼ੁਸ਼ ਕਿਸਮਤ ਹਨ ਜੋ ਇਸ ਸੰਸਥਾ ਦਾ ਹਿੱਸਾ ਹਨ ਜਿਸ ਨੇ ਹਮੇਸ਼ਾ ਹੀ ਆਪਣੇ ਇਲਾਕੇ ਦੇ ਬੱਚਿਆਂ ਦੀ ਸਿੱਖਿਆ ਅਤੇ ਸਮਾਜਿਕ ਗਤੀਵਿਧੀਆਂ ਵਿਚ ਵਿਸ਼ੇਸ਼ ਯੋਗਦਾਨ ਪਾਇਆ ਹੈ | ਸਕੂਲ ਦੇ ਐਮ.ਡੀ. ਸੁਖਦੇਵ ਸਿੰਘ ਜੱਜ, ਪਿ੍ੰਸੀਪਲ ਮੋਨਾ ਘਈ, ਪਿ੍ੰਸੀਪਲ ਮਧੂ ਸ਼ਰਮਾ ਨੇ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕ ਮਿਸਟਰ ਅਵਤਾਰ ਸਿੰਘ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸਕੇਪ ਸਾਹਿਤਕ ਸੰਸਥਾ ਨੇ ਕਵੀ ਦਰਬਾਰ-'ਸ਼ਬਦ ਸਿਰਜਣਹਾਰੇ' ਪੁਰਸਕਾਰ 2025 ਕਰਵਾਇਆ ਅਗਲੀ ਖ਼ਬਰ ਆਨੰਦ ਕਾਲਜ 'ਚ ਕਰਵਾਇਆ ਵਿਸ਼ਵ ਏਡਜ਼ ਦਿਵਸ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।