ਕਪੂਰਥਲਾ, 3 ਦਸੰਬਰ (ਵਿ.ਪ੍ਰ.)-ਪੀ.ਐਮ.ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਕਪੂਰਥਲਾ ਵਲੋਂ ਛੇਵੀਂ ਜਮਾਤ ਦੇ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਜ਼ਿਲ੍ਹੇ 'ਚ ਬਣਾਏ ਗਏ 9 ਪ੍ਰੀਖਿਆ ਕੇਂਦਰਾਂ ਵਿਚ 13 ਦਸੰਬਰ ਨੂੰ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਦਿਆਲਿਆ ਦੀ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ 2543 ਵਿਦਿਆਰਥੀ ਭਾਗ ਲੈਣਗੇ | ਉਨ੍ਹਾਂ ਕਿਹਾ ਕਿ ਦੋ ਘੰਟੇ ਦੀ ਇਸ ਪ੍ਰੀਖਿਆ ਵਿਚ ਪ੍ਰਸ਼ਨ ਪੱਤਰ 3 ਪ੍ਰਕਾਰ ਦੇ ਹੋਣਗੇ, ਜਿਸ ਵਿਚ ਵਿਦਿਆਰਥੀਆਂ ਦੀ ਮਾਨਸਿਕ ਸਮਰੱਥਾ, ਅੰਕ ਗਣਿਤ ਤੇ ਭਾਸ਼ਾ ਯੋਗਤਾ ਦੀ ਪਰਖ ਹੋਵੇਗੀ | ਪਿ੍ੰਸੀਪਲ ਨੇ ਦੱਸਿਆ ਕਿ ਪ੍ਰੀਖਿਆਰਥੀ ਆਪਣੇ ਪ੍ਰਵੇਸ਼ ਪੱਤਰ ਜੇ.ਐਨ.ਵੀ. ਮਸੀਤਾਂ ਜਾਂ ਵਿਭਾਗ ਦੀ ਵੈੱਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ | ਇਸ ਤੋਂ ਇਲਾਵਾ ਆਪਣੇ ਖੇਤਰ ਦੇ ਬੀ.ਪੀ.ਈ.ਓ. ਤੋਂ ਵੀ ਪ੍ਰਵੇਸ਼ ਪੱਤਰ ਪ੍ਰਾਪਤ ਕੀਤੇ ਜਾ ਸਕਦੇ ਹਨ |