ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)-ਲੱਖਪੁਰ ਦੀ ਪੰਚਾਇਤ ਵਲੋਂ ਪਿੰਡ ਪੱਧਰ 'ਤੇ ਸ਼ੁਰੂ ਕੀਤੀ ਗਈ ਸ਼ਗਨ ਸਕੀਮ ਤਹਿਤ ਪਿੰਡ 'ਚ ਲੋੜਵੰਦ ਪਰਿਵਾਰ ਨੂੰ ਸਤਪਾਲ ਸਿੰਘ ਬਾਂਸਲ ਦੇ ਸਹਿਯੋਗ ਨਾਲ 21 ਹਜ਼ਾਰ ਰੁਪਏ ਦਾ ਸ਼ਗਨ ਭੇਟ ਕੀਤਾ ਗਿਆ | ਇਸ ਮੌਕੇ ਸਰਪੰਚ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪੰਚਾਇਤ ਹੋਂਦ ਵਿਚ ਆਉਣ ਤੇ ਇਹ ਸਕੀਮ ਸ਼ੁਰੂ ਕੀਤੀ ਸੀ ਅਤੇ ਤੱਕ ਕਈ ਲੋੜਵੰਦ ਪਰਿਵਾਰ ਇਸ ਸਕੀਮ ਦਾ ਫ਼ਾਇਦਾ ਲੈ ਚੁੱਕੇ ਹਨ ਤੇ ਅੱਗੇ ਵੀ ਲੋੜਵੰਦ ਪਰਿਵਾਰਾਂ ਨੂੰ ਇਸ ਸਕੀਮ ਤਹਿਤ ਸਹਿਯੋਗ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਰੇਸ਼ਮ ਸਿੰਘ, ਮਨਜੀਤ ਕੌਰ ਪੰਚ ਅਤੇ ਤਰਲੋਚਨ ਸਿੰਘ ਆਦਿ ਹਾਜ਼ਰ ਸਨ |