13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸੱਤਾਧਾਰੀ ਧਿਰ ਸਾਡੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਨੂੰ ਗਲਤ ਤਰੀਕੇ ਨਾਲ ਰੱਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਵਿਧਾਇਕ ਰਾਣਾ

ਅਜੀਤ ਡੈਸਕ 06-12-2025
ਸੁਲਤਾਨਪੁਰ ਲੋਧੀ, 5 ਦਸੰਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵਿਰੋਧੀ ਧਿਰ 'ਤੇ ਗੰਭੀਰ ਦੋਸ਼ ਲਗਾਏ | ਉਨ•੍ਹਾਂ ਦੋਸ਼ ਲਗਾਇਆ ਕਿ ਉਨ•ਾਂ ਦੇ ਧੜੇ ਦੇ ਆਜ਼ਾਦ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਨੂੰ ਗਲਤ ਤਰੀਕੇ ਨਾਲ ਰੱਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹ•ਾਂ ਕਿਹਾ ਕਿ ਬਲਾਕ ਕਮੇਟੀ ਜ਼ੋਨ ਜੈਨਪੁਰ ਤੋਂ ਰਾਣਾ ਧੜੇ ਦੇ ਆਜ਼ਾਦ ਉਮੀਦਵਾਰ ਜਰਨੈਲ ਸਿੰਘ ਦੇ ਪੁੱਤਰ ਹਰਜਿੰਦਰ ਸਿੰਘ 'ਤੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ ਅਤੇ ਇਹ ਇੱਕ ਰਾਜਨੀਤਿਕ ਸਾਜ਼ਿਸ਼ ਦੇ ਹਿੱਸੇ ਵਜੋਂ ਕੀਤੇ ਜਾ ਰਹੇ ਹਨ | ਉਨ•ਾਂ ਕਿਹਾ ਕਿ ਉਨ•ਾਂ ਨੇ ਕਿਸੇ ਵੀ ਸਰਕਾਰੀ ਜ਼ਮੀਨ 'ਤੇ ਕਬਜ਼ਾ ਨਹੀਂ ਕੀਤਾ ਹੈ |ਵਿਧਾਇਕ ਰਾਣਾ ਨੇ ਸਪਸ਼ਟ ਕੀਤਾ ਕਿ ਜੇਕਰ ਕੋਈ ਗਲਤ ਕੰਮ ਕੀਤਾ ਗਿਆ ਹੈ, ਤਾਂ ਉਹ ਇਸ ਮਾਮਲੇ ਨੂੰ ਚੋਣ ਕਮਿਸ਼ਨ ਅਤੇ ਹਾਈ ਕੋਰਟ ਵਿਚ ਲੈ ਜਾਣਗੇ | ਉਨ•ਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਅਧਿਕਾਰੀ ਡਿਊਟੀ ਦੌਰਾਨ ਸਾਡੇ ਉਮੀਦਵਾਰਾਂ ਨੂੰ ਪਰੇਸ਼ਾਨ ਕਰਦਾ ਹੈ, ਤਾਂ ਉਨ੍ਹ•ਾਂ ਨੂੰ ਨਤੀਜੇ ਭੁਗਤਣੇ ਪੈਣਗੇ | ਉਨ੍ਹ•ਾਂ ਕਿਹਾ ਕਿ ਅਸੀਂ ਇਸ ਸਬੰਧ ਵਿਚ ਸੁਲਤਾਨਪੁਰ ਲੋਧੀ ਦੇ ਐਸਡੀਐਮ ਨਾਲ ਵੀ ਮੁਲਾਕਾਤ ਕੀਤੀ ਹੈ, ਅਤੇ ਉਨ੍ਹ•ਾਂ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਚੋਣਾਂ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਤਕਰਾ ਨਹੀਂ ਹੋਵੇਗਾ |
ਪਿਛਲੀ ਖ਼ਬਰ ਵਿੱਦਿਅਕ ਸੰਸਥਾ ਕੇ.ਐਮ. ਕਿਡਜ਼ ਕੈਸਲ ਨੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕਲੱਬ ਵਲੋਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਿਰਦੇਜੀਤ ਸਿੰਘ ਨੂੰ ਟੈਲੀਫ਼ੋਨ ਡਾਇਰੈਕਟਰੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।