12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਧਾਲੀਵਾਲ ਦੋਨਾ ਨੇੜੇ ਅਣਪਛਾਤਾ ਵਿਅਕਤੀ ਬੇਹੋਸ਼ੀ ਦੀ ਹਾਲਤ 'ਚ ਮਿਲਿਆ

ਅਜੀਤ ਡੈਸਕ 06-12-2025
ਕਪੂਰਥਲਾ, 5 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜਲੰਧਰ ਰੋਡ 'ਤੇ ਧਾਲੀਵਾਲ ਦੋਨਾ ਨੇੜੇ ਸੜਕ ਕਿਨਾਰੇ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਅਣਪਛਾਤੇ ਵਿਅਕਤੀ ਨੂੰ ਸਥਾਨਕ ਲੋਕਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਦਾਖਲ ਕਰਵਾਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਸਾਹਿਲ ਗਰਗ ਨੇ ਦੱਸਿਆ ਕਿ ਦੇਰ ਸ਼ਾਮ 108 ਐਂਬੂਲੈਂਸ ਰਾਹੀਂ ਇਕ ਅਣਪਛਾਤੇ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ 'ਚ ਐਮਰਜੈਂਸੀ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ | ਬੇਹੋਸ਼ੀ ਦੀ ਹਾਲਤ 'ਚ ਹੋਣ ਕਾਰਨ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ ਤੇ ਉਸਦਾ ਇਲਾਜ ਜਾਰੀ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਗੋਲਡਨ ਸੰਧਰ ਸ਼ੂਗਰ ਮਿੱਲ 'ਚ 2025-26 ਦੀ ਪਿੜਾਈ ਦਾ ਕੰਮ ਸ਼ੁਰੂ ਅਗਲੀ ਖ਼ਬਰ ਚੋਣਾਂ ਲਈ ਨਿਯੁਕਤ ਕੀਤੇ ਪੁਲਿਸ ਆਬਜ਼ਰਵਰ ਪ੍ਰਮਾਰ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।