12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਘਰ 'ਚੋਂ ਚੋਰੀ ਕਰਨ ਦੇ ਮਾਮਲੇ 'ਚ ਵਿਅਕਤੀ ਕਾਬੂ

ਅਜੀਤ ਡੈਸਕ 06-12-2025
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਮੁਹੱਲਾ ਨਾਰੰਗਸ਼ਾਹਪੁਰ ਵਿਖੇ ਘਰ 'ਚੋਂ ਚੋਰੀ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਧਾਰਾ 331(4), 305 ਬੀਐਨਐਸ ਤਹਿਤ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕੀਤਾ ਹੈ | ਸ਼ਿਕਾਇਤ ਕਰਤਾ ਕੁਲਵਿੰਦਰ ਕੌਰ ਪਤਨੀ ਲੇਟ ਜੀਵਨ ਲਾਲ ਵਾਸੀ ਮੁਹੱਲਾ ਨਾਰੰਗਸ਼ਾਹਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੇ ਪੇਕੇ ਘਰ ਨਵਾਂਸ਼ਹਿਰ ਵਿਖੇ ਗਏ ਹੋਏ ਸਨ ਤੇ ਉਨ੍ਹਾਂ ਨੂੰ ਗੁਆਂਢੀਆਂ ਨੇ ਫ਼ੋਨ ਕਰਕੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਘਰ ਦੇ ਅੰਦਰਲੇ ਗੇਟ ਦਾ ਤਾਲਾ ਟੁੱਟਾ ਹੋਇਆ ਹੈ ਤੇ ਉਨ੍ਹਾਂ ਪੁੱਜ ਕੇ ਦੇਖਿਆ ਤਾਂ ਅੰਦਰ ਸਾਮਾਨ ਖਿਲਾਰਿਆ ਹੋਇਆ ਸੀ ਤੇ ਅੰਦਰੋਂ ਸੋਨੇ ਦੀਆਂ ਵਾਲੀਆ, ਚਾਂਦੀ ਦੇ ਗਹਿਣੇ ਤੇ ਨਕਦੀ ਗਾਇਬ ਸੀ | ਜਿਸ ਸਬੰਧ 'ਚ ਪੁਲਿਸ ਨੇ ਸੰਦੀਪ ਕੁਮਾਰ ਉਰਫ਼ ਪਿਊਸ਼ ਪੁੱਤਰ ਹਰਬੰਸ ਲਾਲ ਵਾਸੀ ਨਵੀਂ ਆਬਾਦੀ ਨਾਰੰਗਸ਼ਾਹਪੁਰ ਖਿਲਾਫ਼ ਕੇਸ ਦਰਜ ਕਰਕੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ |
ਪਿਛਲੀ ਖ਼ਬਰ ਭੁਲੱਥ ਤੋਂ ਕਰਤਾਰਪੁਰ ਮੇਨ ਰੋਡ ਬੰਦ ਹੋਣ ਨਾਲ ਚੋਰ-ਲੁਟੇਰਿਆਂ ਵਲੋਂ ਲੁੱਟਾਂ-ਖੋਹਾਂ ਵਧੀਆਂ ਅਗਲੀ ਖ਼ਬਰ ਗੋਲਡਨ ਸੰਧਰ ਸ਼ੂਗਰ ਮਿੱਲ 'ਚ 2025-26 ਦੀ ਪਿੜਾਈ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।