06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪਿੰਡ ਬੇਗਮਪੁਰ ਵਿਚ ਭੇਦਭਰੇ ਹਾਲਾਤ ਵਿਚ ਘਰ ਦੀ ਉੱਪਰਲੀ ਮੰਜ਼ਿਲ 'ਤੇ ਬਣੇ ਕਮਰੇ ਨੂੰ ਅੱਗ ਲੱਗੀ

ਅਜੀਤ ਡੈਸਕ 07-12-2025
ਫਗਵਾੜਾ, 6 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਨਜ਼ਦੀਕੀ ਪਿੰਡ ਬੇਗਮਪੁਰ ਵਿਚ ਭੇਦਭਰੇ ਹਾਲਾਤਾਂ ਵਿਚ ਇੱਕ ਘਰ ਦੀ ਉੱਪਰਲੀ ਮੰਜ਼ਿਲ 'ਤੇ ਬਣੇ ਕਮਰੇ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਘਰ ਦੇ ਮਾਲਕ ਰਾਮਜੀ ਲਾਲ ਨੇ ਦੱਸਿਆ ਕਿ ਬੀਤੀ ਰਾਤ ਉਹ ਘਰ ਦੀ ਪਿਛਲੀ ਸਾਈਡ ਸੌਂ ਰਹੇ ਸਨ, ਜਿਸ ਕਰਕੇ ਅੱਗ ਲੱਗਣ ਬਾਰੇ ਉਨ੍ਹਾਂ ਨੂੰ ਕੋਈ ਪਤਾ ਨਹੀਂ ਲੱਗਿਆ | ਉਨ੍ਹਾਂ ਕਿਹਾ ਕਿ ਅੱਗ ਲੱਗਣ ਤੋਂ ਬਾਅਦ ਮਹੱਲੇ ਦੇ ਲੋਕ ਇਕੱਠੇ ਹੋ ਗਏ ਅਤੇ ਦੂਜੇ ਘਰ ਵਿਚ ਰਹਿ ਰਹੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਫ਼ੋਨ ਕਰਕੇ ਉਨ੍ਹਾਂ ਨੂੰ ਜਗਾਇਆ | ਜਦ ਤੱਕ ਉਹ ਬਾਹਰ ਆਏ, ਅੱਗ ਕਾਫ਼ੀ ਫੈਲ ਚੁੱਕੀ ਸੀ ਅਤੇ ਘਰ ਦਾ ਵੱਡਾ ਨੁਕਸਾਨ ਹੋ ਗਿਆ ਸੀ | ਇਸ ਸਾਰੀ ਘਟਨਾ ਦੀ ਸੂਚਨਾ ਰਾਮਜੀ ਲਾਲ ਨੇ ਤੁਰੰਤ ਫਗਵਾੜਾ ਫਾਇਰ ਬਿ੍ਗੇਡ ਨੂੰ ਦਿੱਤੀ | ਫਾਇਰ ਬਿ੍ਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ | ਇਸ ਦੌਰਾਨ ਰਾਮਜੀ ਲਾਲ ਨੇ ਕੁੱਝ ਪਿੰਡ ਦੇ ਵਿਅਕਤੀਆਂ 'ਤੇ ਅੱਗ ਲਗਾਉਣ ਦੇ ਗੰਭੀਰ ਦੋਸ਼ ਵੀ ਲਗਾਏ ਹਨ | ਉਨ੍ਹਾਂ ਦੇ ਮੁਤਾਬਿਕ, ਘਰ ਦੇ ਬਾਹਰ ਤੋਂ ਪੈਟਰੋਲ ਦੀ ਇੱਕ ਬੋਤਲ ਵੀ ਬਰਾਮਦ ਹੋਈ ਹੈ | ਸਾਰੀ ਘਟਨਾ ਦੀ ਸੂਚਨਾ ਥਾਣਾ ਰਾਵਲਪਿੰਡੀ ਪੁਲਿਸ ਨੂੰ ਦੇ ਦਿੱਤੀ ਗਈ | ਸੂਚਨਾ ਮਿਲਦੇ ਹੀ ਐਸਐਚਓ ਮੇਜਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਐਸਐਚਓ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੋ ਵੀ ਸੱਚ ਸਾਹਮਣੇ ਆਏਗਾ, ਉਸ ਅਧਾਰ 'ਤੇ ਹੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ ਲਗਾਈ ਗਈ ਉੱਚ ਪੱਧਰੀ ਜਾਗਰੂਕਤਾ ਵਰਕਸ਼ਾਪ ਅਗਲੀ ਖ਼ਬਰ ਮੁੱਖ ਮੰਤਰੀ ਨੇ ਜਪਾਨ ਨਾਲ 500 ਕਰੋੜ ਰੁਪਏ ਦੇ ਸਮਝੌਤੇ ਕਰ ਕੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ-ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।